ਪਟਿਆਲਾ: ਪੰਜਾਬ ਕਾਂਗਰਸ(Punjab Congress) ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ(Raja Waring) ਦੀ ਅਗਵਾਈ ਵਿੱਚ ਪੀਐਸਪੀਸੀਐਲ(PSPCL) ਦੇ ਮੁੱਖ ਦਫਤਰ ਅੱਗੇ ਕਾਂਗਰਸ ਦੇ ਆਗੂਆਂ ਤੇ ਵਰਕਰਾਂ ਵੱਲੋਂ ਧਰਨਾ ਦਿੱਤਾ ਜਾ ਰਿਹਾ ਹੈ। ਪਟਿਆਲਾ ਦੇ ਮਾਲ ਰੋਡ ਵਿਖੇ ਸਥਿਤ ਪੀਐਸਪੀਸੀਐਲ ਦੇ ਮੁੱਖ ਦਫਤਰ ਅੱਗੇ ਧਰਨੇ ਵਿੱਚ ਪੁੱਜੇ ਕਾਂਗਰਸ ਪ੍ਰਧਾਨ ਤੇ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਪੰਜਾਬ ਦੇ ਲੋਕਾਂ ਦੀ ਹਿੱਤਾਂ ਦੀ ਰਾਖੀ ਲਈ ਲੜਾਈ ਲੜੀ ਜਾ ਰਹੀ ਹੈ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਦੇ ਕਾਰਜਕਾਲ ਸਮੇਂ ਆਮ ਲੋਕਾਂ ਤੇ ਬਿਜਲੀ ਬਿਲਾਂ ਦੇ ਬੋਝ ਨੂੰ ਹਲਕਾ ਕਰਨ ਲਈ ਬਿਜਲੀ ਦਰਾਂ ਵਿੱਚ ਵਿਸ਼ੇਸ਼ ਛੋਟ ਦਿੱਤੀ ਗਈ ਸੀ। ਪ੍ਰੰਤੂ ਆਮ ਆਦਮੀ ਪਾਰਟੀ ਦੀ ਸਰਕਾਰ (AAP)ਨੇ ਇਸ ਛੋਟ ਨੂੰ ਖਤਮ ਕਰਕੇ ਲੋਕਾਂ ਉੱਪਰ ਵਿੱਤੀ ਬੋਝ ਪਾ ਦਿੱਤਾ ਹੈ। ਬਿਜਲੀ ਦਰ੍ਹਾਂ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੀਤੇ ਵਾਧੇ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸ ਪਾਰਟੀ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਲਈ ਹਮੇਸ਼ਾ ਲੜਦੀ ਆਈ ਹੈ ਤੇ ਲੜਦੀ ਰਹੇਗੀ। ਗੁੰਗੀ ਬੋਲੀ ਸਰਕਾਰ ਦੇ ਕੰਨਾਂ ਤੱਕ ਆਮ ਜਨਤਾ ਦੀ ਅਵਾਜ਼ ਪਹੁੰਚਉਣ ਲਈ ਅੱਜ ਦਿੱਤੇ ਜਾ ਰਹੇ ਰੋਸ ਧਰਨੇ ਵਿੱਚ ਕਾਂਗਰਸ ਪਾਰਟੀ ਵਰਕਰਾਂ ਦੇ ਨਾਲ ਆਮ ਜਨਤਾ ਵੀ ਸ਼ਾਮਲ ਹੋਈ ਹੈ। ਇਸ ਮੌਕੇ ਪਟਿਆਲਾ ਲੋਕ ਸਭਾ ਮੈਂਬਰ ਡਾ . ਧਰਮਵੀਰ ਗਾਂਧੀ, ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ, ਮਦਨ ਲਾਲ ਜਲਾਲਪੁਰ, ਰਜਿੰਦਰ ਸਿੰਘ ਤੇ ਯੂਥ ਕਾਂਗਰਸ ਪ੍ਰਧਾਨ ਮੋਹਿਤ ਮੋਹਿੰਦਰਾ ਸਮੇਤ ਵੱਡੀ ਗਿਣਤੀ ਆਗੂ ਤੇ ਵਰਕਰ ਮੌਜੂਦ ਹਨ।
Related Posts
CM ਚੰਨੀ ਦੇ ਪਹੁੰਚਣ ਤੋਂ ਪਹਿਲਾਂ ਕੱਚੇ ਅਧਿਆਪਕਾਂ ਨੇ ਕੀਤਾ ਰੋਸ ਪ੍ਰਦਰਸ਼ਨ, ਪੈਟਰੋਲ ਦੀ ਬੋਤਲ ਲੈ ਕੇ ਟੈਂਕੀ ‘ਤੇ ਚੜ੍ਹਿਆ ਅਧਿਆਪਕ
ਤਪਾ ਮੰਡੀ : ਅੱਜ ਦੁਪਹਿਰ ਸਮੇਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਤਪਾ ਵਿਖੇ ਕੀਤੀ ਜਾ ਰਹੀ ਰੈਲੀ…
ਪੰਜਾਬ ਦੇ ਕਾਰਜਕਾਰੀ DGP ਗੌਰਵ ਯਾਦਵ ਨੇ ਸਾਂਭਿਆ ਚਾਰਜ, ਗੈਂਗਸਟਰਾਂ ਨੂੰ ਲੈ ਕੇ ਆਖੀ ਇਹ ਗੱਲ
ਚੰਡੀਗੜ੍ਹ : ਸਾਲ 1992 ਬੈਚ ਦੇ ਆਈ. ਪੀ. ਐੱਸ. ਅਧਿਕਾਰੀ ਗੌਰਵ ਯਾਦਵ ਨੂੰ ਪੰਜਾਬ ਦਾ ਕਾਰਜਕਾਰੀ ਡੀ. ਜੀ. ਪੀ. ਨਿਯੁਕਤ…
ਜਨਤਾ ਨੂੰ ਕੁਝ ਰਾਹਤ ਦੇਣ ਦੀ ਬਜਾਏ ਟੋਲ ਟੈਕਸ ‘ਚ ਹੋਰ ਵਾਧਾ ਕਰਕੇ ਉਨ੍ਹਾਂ ਦੇ ਜ਼ਖ਼ਮਾਂ ‘ਤੇ ਲੂਣ ਛਿੜਕਿਆ: ਡਾ. ਦਲਜੀਤ ਸਿੰਘ ਚੀਮਾ
ਚੰਡੀਗੜ੍ਹ, 31 ਮਾਰਚ (ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਡਾ.ਦਲਜੀਤ ਸਿੰਘ ਚੀਮਾ ਵਲੋਂ ਟਵੀਟ ਕੀਤਾ ਗਿਆ ਹੈ। ਟਵੀਟ ‘ਚ ਉਨ੍ਹਾਂ…