ਸ਼ਿਮਲਾ : Shimla Masjid Case: ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਦੀ ਸੰਜੌਲੀ ਮਸਜਿਦ ਨੂੰ ਲੈ ਕੇ ਵਿਵਾਦ ਰੁਕਣ ਦਾ ਨਾਂ ਨਹੀਂ ਲੈ ਰਿਹਾ। ਸ਼ਿਮਲਾ ਦੇ ਸੰਜੌਲੀ ਖੇਤਰ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਸੰਜੌਲੀ ਵਿੱਚ ਧਾਰਾ 163 ਲਾਗੂ ਕਰ ਦਿੱਤੀ ਹੈ। ਇਸ ਦੇ ਲਈ ਹਰ ਥਾਂ ‘ਤੇ ਪੁਲਿਸ ਬਲ ਤਾਇਨਾਤ ਹਨ।
ਸੰਜੌਲੀ ਮਸਜਿਦ ਵਿਵਾਦ ਨੂੰ ਲੈ ਕੇ ਕਈ ਹਿੰਦੂ ਸੰਗਠਨਾ ਦਾ ਪ੍ਰਦਰਸ਼ਨ ਜਾਰੀ ਹੈ। ਵੱਡੀ ਗਿਣਤੀ ‘ਚ ਇਕੱਠੇ ਹੋਏ ਪ੍ਰਦਰਸ਼ਨਕਾਰੀਆਂ ਨੇ ਚੱਕਾ ਜਾਮ ਕਰ ਦਿੱਤਾ। ਪ੍ਰਦਰਸ਼ਨਕਾਰੀ ਪੁਲਿਸ ਵੱਲੋਂ ਲਾਏ ਬੈਰੀਕੇਡ ਤੋੜ ਕੇ ਮਸਜਿਦ ਵੱਲ ਵਧਣ ਲੱਗੇ ਹਨ। ਪੁਲਿਸ ਲਗਾਤਾਰ ਜਲ ਤੋਪਾਂ ਅਤੇ ਲਾਠੀਚਾਰਜ ਰਾਹੀਂ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਦੀ ਕੋਸ਼ਿਸ਼ ਕਰ ਰਹੀ ਹੈ। ਹਿੰਦੂ ਜਾਗਰਣ ਮੰਚ ਦੇ ਪ੍ਰਧਾਨ ਕਮਲ ਗੌਤਮ ਸਮੇਤ ਦੋ ਲੋਕਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਕਮਲ ਗੌਤਮ ਮਸਜਿਦ ਦੇ ਨੇੜੇ ਜਾਣ ਦੀ ਕੋਸ਼ਿਸ਼ ਕਰ ਰਹੇ ਸਨ।