ਨਵੀਂ ਦਿੱਲੀ, Haryana Elections: ਕਾਂਗਰਸ ਪਾਰਟੀ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹੁਣ ਤੱਕ 88 ਉਮੀਦਵਾਰਾਂ ਦੇ ਨਾਂ ਐਲਾਨ ਦਿੱਤੇ ਹਨ, ਹਾਲਾਂਕਿ ਚਾਰ ਸੀਟਾਂ ’ਤੇ ਉਮੀਦਵਾਰਾਂ ਦਾ ਐਲਾਨ ਨਹੀਂ ਕੀਤਾ ਹੈ। ਦੱਸਣਯੋਗ ਹੈ ਕਿ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀਆਂ ਭਰਨ ਦਾ ਅੱਜ ਆਖ਼ਰੀ ਦਿਨ ਹੈ। ਬੀਤੇ ਕੁੱਝ ਦਿਨਾਂ ਤੋਂ ਕਾਂਗਰਸ ਅਤੇ ‘ਆਪ’ ਵਿਚਕਾਰ ਗੱਠਜੋੜ ਲਈ ਕਿਆਸ ਲਾਏ ਜਾ ਰਹੇ ਸਨ, ਪਰ ਦੋਹਾਂ ਪਾਰਟੀਆਾਂ ਵੱਲੋਂ ਉਮੀਦਵਾਰਾਂ ਦਾ ਐਲਾਨ ਕੀਤੇ ਜਾਣ ਤੋਂ ਬਾਅਦ ਇਸ ’ਤੇ ਵਿਰਾਮ ਲੱਗਦਾ ਨਜ਼ਰ ਆਇਆ ਹੈ। ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ ’ਤੇ 5 ਅਕਤੂਬਰ ਨੂੰ ਵੋਟਾਂ ਪੈਣੀਆਂ ਹਨ ਜਿਸ ਦੀ ਗਿਣਤੀ 8 ਅਕਤੂਬਰ ਨੂੰ ਹੋਵੇਗੀ।
Related Posts
ਯੂ.ਪੀ.-ਬੱਸ ਤੇ ਕੰਟੇਨਰ ਦੀ ਟੱਕਰ ‘ਚ ਇਕ ਦੀ ਮੌਤ, 20 ਜ਼ਖ਼ਮੀ
ਗੌਤਮ ਬੁੱਧ ਨਗਰ, 20 ਦਸੰਬਰ- ਉੱਤਰ ਪ੍ਰਦੇਸ਼ ਦੇ ਗੌਤਮ ਬੁੱਧ ਨਗਰ ‘ਚ ਪੈਂਦੇ ਦਨਕੌਰ ਇਲਾਕੇ ਵਿਚ ਅੱਜ ਸਵੇਰੇ ਧੁੰਦ ਕਾਰਨ…
ਭਾਰਤੀ ਹਾਕੀ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਕੱਲ੍ਹ ਨੂੰ ਬਣਨਗੇ ਐੱਸ.ਪੀ.
ਚੰਡੀਗੜ੍ਹ, 12 ਅਗਸਤ (ਦਲਜੀਤ ਸਿੰਘ)- ਓਲੰਪਿਕ ‘ਚ ਖੇਡ ਕੇ ਪਰਤੇ ਖਿਡਾਰੀਆਂ ਨੂੰ ਅੱਜ ਪੰਜਾਬ ਸਰਕਾਰ ਵੱਲੋਂ ਸਨਮਾਨਤ ਕੀਤਾ ਗਿਆ। ਇਸ…
ਅਗਨੀਪਥ ਸਕੀਮ ਸਬੰਧੀ CM ਮਾਨ ਦਾ ਵੱਡਾ ਬਿਆਨ, ਡਿਪਟੀ ਕਮਿਸ਼ਨਰਾਂ ਨੂੰ ਦਿੱਤੇ ਇਹ ਹੁਕਮ
ਜਲੰਧਰ/ਚੰਡੀਗੜ੍ਹ— ਅਗਨੀਪਥ ਸਕੀਮ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਮੁੱਖ ਮੰਤਰੀ ਭਗਵੰਤ ਮਾਨ…