ਚੰਡੀਗੜ੍ਹ, ਪੰਜਾਬ ਪੁਲੀਸ ਵੱਡੀ ਕਾਰਵਾਈ ਕਰਦਿਆਂ ਨਸ਼ਾ ਤਸਕਰੀ ਦੀਆਂ ਕਾਰਵਾਈਆਂ ਨੂੰ ਅੰਜਾਮ ਦੇਣ ਵਾਲੇ ਅਤੇ ਜੇਲ੍ਹ ਵਿੱਚ ਬੰਦ ਤਸਕਰਾਂ ਦੇ ਸੰਪਰਕ ਵਿੱਚ ਰਹਿਣ ਵਾਲੇ ਇੱਕ ਡਰੱਗ ਇੰਸਪੈਕਟਰ ਨੂੰ ਮੋਹਾਲੀ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਪੰਜਾਬ ਪੁਲੀਸ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਪੁਲੀਸ ਨੇ ਡਰੱਗ ਇੰਸਪੈਕਟਰ ਕੋਲੋਂ 1.49 ਕਰੋੜ ਰੁਪਏ ਦੀ ਨਕਦੀ ਵੀ ਬਰਾਮਦ ਕੀਤੀ ਗਈ ਹੈ।
ਇਸ ਸਬੰਧੀ ਡੀਜੀਪੀ ਗੌਰਵ ਯਾਦਵ ਨੇ ‘ਐਕਸ’ ’ਤੇ ਪੋਸਟ ਸਾਂਝੀ ਕਰਦਿਆਂ ਇਹ ਦੋਸ਼ੀ ਗੈਰ-ਕਾਨੂੰਨੀ ਦਵਾਈਆਂ, ਮੈਡੀਕਲ ਸਟੋਰਾਂ ਅਤੇ ਨਸ਼ੀਲੇ ਪਦਾਰਥਾਂ ਦੇ ਪੈਸੇ ਨੂੰ ਲਾਂਡਰਿੰਗ ਕਰਨ ਨਾਲ ਜੁੜੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੀਆਂ ਕਾਰਵਾਈਆਂ ਵਿੱਚ ਮਦਦ ਕਰ ਰਿਹਾ ਸੀ। ਉਨ੍ਹਾਂ ਕਿਹਾ ਕਿ ਦੋਸ਼ੀ ਜੇਲ ਦੇ ਅੰਦਰ ਬੰਦ ਨਸ਼ਾ ਤਸਕਰਾਂ ਦੇ ਸੰਪਰਕ ’ਚ ਸੀ ਅਤੇ ਉਨ੍ਹਾਂ ਦੇ ਨਸ਼ੇ ਦੇ ਨੈੱਟਵਰਕ ਨੂੰ ਚਲਾ ਰਿਹਾ ਸੀ।