ਨਵੀਂ ਦਿੱਲੀ, ਦਿੱਲੀ ਦੀ ਇਕ ਅਦਾਲਤ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਇਕ ਮਾਮਲੇ ਵਿੱਚ ਅੱਜ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖ਼ਿਲਾਫ਼ ਹੱਤਿਆ ਤੇ ਹੋਰ ਅਪਰਾਧਾਂ ਵਿੱਚ ਦੋਸ਼ ਤੈਅ ਕੀਤੇ। ਟਾਈਟਲਰ ਨੇ ਗੁਨਾਹ ਕਬੂ ਨਹੀਂ ਕੀਤਾ ਜਿਸ ਮਗਰੋਂ ਵਿਸ਼ੇਸ਼ ਜੱਜ ਰਾਕੇਸ਼ ਸਿਆਲ ਨੇ ਉਸ ’ਤੇ ਮੁਕੱਦਮਾ ਚਲਾਉਣ ਦਾ ਨਿਰਦੇਸ਼ ਦਿੱਤਾ। ਜੱਜ ਨੇ 30 ਅਗਸਤ ਨੂੰ ਕਿਹਾ ਸੀ ਕਿ ਮੁਲਜ਼ਮ ਖ਼ਿਲਾਫ਼ ਕਾਰਵਾਈ ਅੱਗੇ ਵਧਾਉਣ ਦਾ ਢੁੱਕਵਾਂ ਆਧਾਰ ਹੈ। ਇਕ ਗਵਾਹ ਨੇ ਪਹਿਲਾਂ ਦੋਸ਼ ਪੱਤਰ ਵਿੱਚ ਕਿਹਾ ਸੀ ਕਿ ਟਾਈਟਲਰ ਪਹਿਲੀ ਨਵੰਬਰ 1984 ਨੂੰ ਇੱਥੇ ਗੁਰਦੁਆਰਾ ਪੁਲ ਬੰਗਸ਼ ਦੇ ਸਾਹਮਣੇ ਸਫੈਦ ਅੰਬੈਸਡਰ ਕਾਰ ਤੋਂ ਬਾਹਰ ਨਿਕਲਿਆ ਸੀ ਅਤੇ ਉਸ ਨੇ ਇਹ ਕਹਿੰਦੇ ਹੋਏ ਭੀੜ ਨੂੰ ਭੜਕਾਇਆ ਸੀ ਕਿ ‘ਸਿੱਖਾਂ ਨੂੰ ਮਾਰੋ, ਉਨ੍ਹਾਂ ਨੇ ਸਾਡੀ ਮਾਂ ਨੂੰ ਮਾਰਿਆ ਹੈ’’ ਅਤੇ ਇਸ ਤੋਂ ਬਾਅਦ ਤਿੰਨ ਲੋਕਾਂ ਦੀ ਹੱਤਿਆ ਹੋ ਗਈ। ਅਦਾਲਤ ਨੇ ਗੈਰ-ਕਾਨੂੰਨੀ ਤਰੀਕੇ ਨਾਲ ਇਕੱਠੇ ਹੋਣ, ਦੰਗਾ ਭੜਕਾਉਣ, ਵੱਖ-ਵੱਖ ਸਮੂਹਾਂ ਵਿਚਾਲੇ ਦੁਸ਼ਮਣੀ ਨੂੰ ਹੱਲਾਸ਼ੇਰੀ ਦੇਣ, ਘਰਾਂ ਵਿੱਚ ਵੜ ਕੇ ਹਮਲਾ ਕਰਨ ਅਤੇ ਚੋਰੀ ਸਣੇ ਹੋਰ ਕਈ ਅਪਰਾਧਾਂ ਲਈ ਦੋਸ਼ ਤੈਅ ਕਰਨ ਦਾ ਹੁਕਮ ਦਿੱਤਾ।
Related Posts
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਧਾਨ ਸਭਾ ‘ਚ ਕੇਂਦਰੀ ਫੈਸਲਿਆਂ ਖਿਲਾਫ ਮਤਾ ਪੇਸ਼
ਚੰਡੀਗੜ੍ਹ, 1 ਅਪ੍ਰੈਲ (ਬਿਊਰੋ)- ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵਿਧਾਨ ਸਭਾ ਵਿੱਚ ਕੇਂਦਰ ਸਰਕਾਰ ਦੇ ਕਈ ਫੈਸਲਿਆਂ ਖਿਲਾਫ ਮਤਾ…
ਖਰੜ ‘ਚ ਆਂਗਨਵਾੜੀ ਵਰਕਰਾਂ ਨੇ ਕੀਤਾ ਰੋਸ ਪ੍ਰਦਰਸ਼ਨ
ਖਰੜ, 8 ਨਵੰਬਰ (ਦਲਜੀਤ ਸਿੰਘ)- ਆਂਗਨਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਵੱਲੋਂ ਸੋਮਵਾਰ ਨੂੰ ਸੂਬਾ ਪ੍ਰਧਾਨ ਹਰਜੀਤ ਕੌਰ ਪੰਜੋਲਾ ਦੀ ਅਗਵਾਈ…
ਚੰਡੀਗੜ੍ਹ ਜ਼ਿਲ੍ਹਾ ਅਦਾਲਤ ‘ਚ ਬੰਬ ਹੋਣ ਦੀ ਖ਼ਬਰ ! ਪੁਲਿਸ ਫੋਰਸ ਤਾਇਨਾਤ, ਹਫੜਾ-ਦਫੜੀ ਦਾ ਮਾਹੌਲ
ਪੰਜਾਬ ‘ਚ ਲਗਾਤਾਰ ਵਧ ਰਹੀਆਂ ਅਪਰਾਧਕ ਵਾਰਦਾਤਾਂ ਨੂੰ ਦੇਖਦੇ ਹੋਏ ਚੰਡੀਗੜ੍ਹ ‘ਚ ਵੀ ਸੁਰੱਖਿਆ ਦਾ ਪੂਰਾ ਖ਼ਿਆਲ ਰੱਖਿਆ ਜਾ ਰਿਹਾ…