Sidhu Moosewala ਦੀ ਥਾਰ ਮਾਨਸਾ ਦੀ ਅਦਾਲਤ ‘ਚ ਪੇਸ਼, ਚਸ਼ਮਦੀਦ ਗਵਾਹਾਂ ਵੱਲੋਂ ਕੀਤੀ ਜਾਵੇਗੀ ਮੁਲਜ਼ਮਾਂ ਦੀ ਪਛਾਣ

ਮਾਨਸਾ : ਸਿੱਧੂ ਮੂਸੇਵਾਲਾ ਦੀ ਥਾਰ ਗੱਡੀ ਨੂੰ ਮਾਨਸਾ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ ਹੈ। ਇਸ ਥਾਰ ਗੱਡੀ ਵਿੱਚ ਸਿੱਧੂ ਮੂਸੇਵਾਲਾ ਦੀ 29 ਮਈ 2022 ਨੂੰ ਗੋਲ਼ੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।

ਇਥੇ ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਕਤਲ ਮਾਮਲੇ ਦੀ ਅੱਜ ਮਾਨਸਾ ਦੀ ਅਦਾਲਤ ‘ਚ ਪੇਸ਼ੀ ਚੱਲ ਰਹੀ ਹੈ। ਇਸ ਦੌਰਾਨ ਸਿੱਧੂ ਮੂਸੇਵਾਲਾ ਦੀ ਥਾਰ ਗੱਡੀ ਨੂੰ ਵੀ ਅਦਾਲਤ ‘ਚ ਪੇਸ਼ ਕੀਤਾ ਗਿਆ ਹੈ। ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦੇ ਨਾਲ ਘਟਨਾ ਸਮੇਂ ਗੱਡੀ ‘ਚ ਮੌਜੂਦ ਦੋ ਚਸ਼ਮਦੀਦ ਗਵਾਹਾਂ ਵੱਲੋਂ ਵੀ ਅੱਜ ਅਦਾਲਤ ‘ਚ ਪੇਸ਼ ਹੋ ਕੇ ਮੁਲਜ਼ਮਾਂ ਦੀ ਪਛਾਣ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਵੀ ਅਦਾਲਤ ‘ਚ ਗਵਾਹਾਂ ਵੱਲੋਂ ਪੇਸ਼ ਹੋ ਕੇ ਆਪਣੇ ਬਿਆਨ ਦਰਜ ਕਰਵਾਏ ਗਏ ਹਨ। ਅਦਾਲਤ ‘ਚ ਕਤਲ ਸਮੇਂ ਵਰਤੇ ਗਏ ਹਥਿਆਰਾਂ ਨੂੰ ਪੇਸ਼ ਕਰਨ ਦੇ ਹੁਕਮ ਜਾਰੀ ਹੋਏ ਸਨ।

Leave a Reply

Your email address will not be published. Required fields are marked *