ਅੰਮ੍ਰਿਤਸਰ : ਪੈਰਿਸ ਓਲੰਪਿਕ ਖੇਡਾਂ ਵਿੱਚ ਦੋ ਤਗਮੇ ਜਿੱਤ ਕੇ ਇਤਿਹਾਸ ਰਚਣ ਵਾਲੀ ਨਿਸ਼ਾਨੇਬਾਜ਼ ਮਨੂ ਭਾਕਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਪ੍ਰਮਾਤਮਾ ਦਾ ਆਸ਼ੀਰਵਾਦ ਲਿਆ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ ਅਤੇ ਸਰਬਜੀਤ ਸਿੰਘ ਵੱਲੋਂ ਉਨ੍ਹਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਮਨੂ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਅਦਭੁਤ ਸ਼ਾਂਤੀ ਦਾ ਪ੍ਰਤੀਕ ਹੈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਦੀ ਉਨ੍ਹਾਂ ਦੇ ਮਨ ਦੀ ਇੱਛਾ ਅੱਜ ਪੂਰੀ ਹੋਈ ਹੈ।
Related Posts
ਭਾਰਤ ਦੀ ਝੋਲੀ ਵਿਚ ਪਹਿਲਾ ਸੋਨ ਤਗਮਾ, ਭਾਲਾ ਸੁੱਟਣ (ਜੈਵਲਿਨ ਥ੍ਰੋ) ਮੁਕਾਬਲੇ ਵਿਚ ਨੀਰਜ ਚੋਪੜਾ ਨੇ ਜਿੱਤਿਆ ਸੋਨੇ ਦਾ ਤਗਮਾ
ਟੋਕੀਓ, 7 ਅਗਸਤ (ਦਲਜੀਤ ਸਿੰਘ)- ਭਾਲਾ ਸੁੱਟਣ (ਜੈਵਲਿਨ ਥ੍ਰੋ) ਮੁਕਾਬਲੇ ਵਿਚ ਨੀਰਜ ਚੋਪੜਾ ਨੇ ਸੋਨੇ ਦਾ ਤਗਮਾ ਜਿੱਤਿਆ ਹੈ |…
ਮਹਿਲਾ 10 ਮੀਟਰ ਏਅਰ ਪਿਸਟਲ ਮੁਕਾਬਲੇ ਦੇ ਫਾਈਨਲ ‘ਚ ਪਹੁੰਚੀ ਮਨੂ ਭਾਕਰ
ਫਰਾਂਸ ਦੀ ਰਾਜਧਾਨੀ ਪੈਰਿਸ ਵਿੱਚ ਸ਼ੁੱਕਰਵਾਰ ਨੂੰ ਇੱਕ ਸ਼ਾਨਦਾਰ ਅਤੇ ਇਤਿਹਾਸਕ ਉਦਘਾਟਨੀ ਸਮਾਰੋਹ ਨਾਲ ਓਲੰਪਿਕ ਖੇਡਾਂ ਦੀ ਸ਼ੁਰੂਆਤ ਹੋਈ। ਇਨ੍ਹਾਂ…
ਟੀ-20 ਵਿਸ਼ਵ ਕੱਪ 2022 ਦਾ ਸ਼ਡਿਊਲ ਜਾਰੀ, ਭਾਰਤ-ਪਾਕਿ ਵਿਚਾਲੇ ਫਿਰ ਦੇਖਣ ਨੂੰ ਮਿਲੇਗਾ ਮਹਾ ਮੁਕਾਬਲਾ
ਦੁਬਈ, 21 ਜਨਵਰੀ (ਬਿਊਰੋ)-ਭਾਰਤੀ ਕ੍ਰਿਕਟ ਟੀਮ ਇਸ ਸਾਲ ਦੇ ਅੰਤ ਵਿਚ ਆਸਟਰੇਲੀਆ ਵਿਚ ਹੋਣ ਵਾਲੇ ਟੀ-20 ਵਿਸ਼ਵ ਕੱਪ ਦਾ ਆਪਣਾ…