ਸ੍ਰੀਨਗਰ, ਜੰਮੂ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਅਤੇ ਅਤਿਵਾਦੀਆਂ ਵਿਚਾਲੇ ਹੋਏ ਮੁਕਾਬਲੇ ’ਚ ਅੱਜ ਤਿੰਨ ਅਤਿਵਾਦੀ ਹਲਾਕ ਹੋ ਗਏ। ਪੁਲੀਸ ਨੇ ਇਹ ਜਾਣਕਾਰੀ ਦਿੱਤੀ। ਪੁਲੀਸ ਨੇ ਦੱਸਿਆ ਕਿ ਉੱਤਰੀ ਕਸ਼ਮੀਰ ਜ਼ਿਲ੍ਹੇ ਵਿੱਚ ਪੱਟਨ ਇਲਾਕੇ ਦੇ ਚੱਕ ਟੱਪਰ ਕ੍ਰੀਰੀ ਵਿੱਚ ਸੁਰੱਖਿਆ ਬਲਾਂ ਨੇ ਸ਼ੁੱਕਰਵਾਰ ਦੇਰ ਰਾਤ ਘੇਰਾਬੰਦੀ ਕਰ ਕੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਸੀ। ਪੁਲੀਸ ਦੇ ਇਕ ਅਧਿਕਾਰੀ ਮੁਤਾਬਕ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਦੌਰਾਨ ਅਤਿਵਾਦੀਆਂ ਨੇ ਸੁਰੱਖਿਆ ਬਲਾਂ ’ਤੇ ਗੋਲੀਬਾਰੀ ਕੀਤੀ, ਜਿਸ ਮਗਰੋਂ ਉਨ੍ਹਾਂ ਵਿਚਾਲੇ ਮੁਕਾਬਲਾ ਸ਼ੁਰੂ ਹੋ ਗਿਆ। ਉਨ੍ਹਾਂ ਦੱਸਿਆ ਕਿ ਸੁਰੱਖਿਆ ਬਲਾਂ ਨੇ ਇਲਾਕੇ ਨੂੰ ਚਾਰੋਂ ਪਾਸਿਓਂ ਘੇਰ ਲਿਆ ਸੀ ਅਤੇ ਸਵੇਰੇ ਹੋਏ ਮੁਕਾਬਲੇ ਵਿੱਚ ਉਨ੍ਹਾਂ ਨੇ ਤਿੰਨ ਅਤਿਵਾਦੀਆਂ ਨੂੰ ਹਲਾਕ ਕਰ ਦਿੱਤਾ। ਅਤਿਵਾਦੀਆਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤੇ ਨਾਲ ਹੀ ਇਸ ਗੱਲ ਦਾ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਉਹ ਕਿਸੇ ਜਥੇਬੰਦੀ ਨਾਲ ਸਬੰਧਤ ਸਨ। ਅਧਿਕਾਰੀ ਨੇ ਦੱਸਿਆ ਕਿ ਮੁਹਿੰਮ ਅਜੇ ਵੀ ਜਾਰੀ ਹੈ।
Related Posts
ਕਾਂਗਰਸ ਹਾਈਕਮਾਨ ਦੇ ਪੈਂਤੜੇ ’ਚ ਫਸੇ ਕੈਪਟਨ, ਭਾਜਪਾ ’ਚ ਸ਼ਮੂਲੀਅਤ ਦੇ ਐਨ ਮੌਕੇ ਕਈ ਲੀਡਰਾਂ ਨੇ ਪੈਰ ਖਿੱਚੇ ਪਿਛਾਂਹ
ਚੰਡੀਗੜ੍ਹ, 20 ਸਤੰਬਰ-ਝੋਨੇ ਦੀ ਫ਼ਸਲ ਖ਼ਰੀਦ ਨੂੰ ਲੈ ਕੇ ਮਾਨ ਸਰਕਾਰ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਦਾ ਕਹਿਣਾ ਹੈ…
ਸੀਤ ਲਹਿਰ ਵਿਚਾਲੇ ਸੰਘਣੀ ਧੁੰਦ ’ਚ ਲਿਪਟਿਆ ਰਿਹਾ ਪੰਜਾਬ
ਲੁਧਿਆਣਾ : ਬਰਫ਼ੀਲੀਆਂ ਹਵਾਵਾਂ ਵਿਚਾਲੇ ਮੰਗਲਵਾਰ ਨੂੰ ਵੀ ਧੁੰਦ ਦੀ ਚਿੱਟੀ ਚਾਦਰ ਨੇ ਪੂਰੇ ਪੰਜਾਬ ਨੂੰ ਢੱਕੀ ਰੱਖਿਆ। ਅੰਮ੍ਰਿਤਸਰ, ਪਠਾਨਕੋਟ,…
ਸਲਮਾਨ ਖ਼ਾਨ ਨੂੰ ਮਿਲੀ ਵਾਈ+ ਸੁਰੱਖਿਆ, ਲਾਰੈਂਸ ਗੈਂਗ ਤੋਂ ਧਮਕੀਆਂ ਮਗਰੋਂ ਸਰਕਾਰ ਨੇ ਲਿਆ ਫ਼ੈਸਲਾ
ਮਹਾਰਾਸ਼ਟਰ, 1 ਨਵੰਬਰ- ਅਭਿਨੇਤਾ ਸਲਮਾਨ ਖ਼ਾਨ ਨੂੰ ਲਾਰੈਂਸ ਬਿਸ਼ਨੋਈ ਗੈਂਗ ਵਲੋਂ ਪਹਿਲਾਂ ਮਿਲੇ ਧਮਕੀ ਪੱਤਰ ਤੋਂ ਬਾਅਦ ਸਖ਼ਤ ਕਦਮ ਚੁੱਕਦਿਆਂ…