ਨਾਭਾ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਹਿੰਦੂ ਜਥੇਬੰਦੀਆਂ ਨਾਭਾ ਸ਼ਹਿਰ ਨੂੰ ਪੂਰਨ ਤੌਰ ‘ਤੇ ਬੰਦ ਕਰਵਾ ਕੇ ਸੜਕਾਂ ‘ਤੇ ਉਤਰ ਆਈਆਂ ਅਤੇ ਰੋਸ ਪ੍ਰਦਰਸ਼ਨ ਕੀਤਾ। ਦਰਅਸਲ ਬੀਤੇ ਦਿਨੀਂ ਬਾਵਨ ਦੁਆਦਸੀ ਤੋਂ ਪਹਿਲਾਂ ਨਗਰ ਕੌਂਸਲ ਨਾਭਾ ਵੱਲੋਂ ਧਾਰਮਿਕ ਜਥੇਬੰਦੀਆਂ ਦੇ ਬੋਰਡ ਉਤਾਰ ਕੇ ਕੂੜੇ ਵਾਲੀ ਟਰਾਲੀ ਵਿਚ ਰੱਖ ਦਿੱਤੇ ਗਏ ਸੀ ਅਤੇ ਇਸ ਦੇ ਸਿੱਧੇ ਦੋਸ਼ ਨਗਰ ਕੌਂਸਲ ਨਾਭਾ ਦੀ ਪ੍ਰਧਾਨ ਦੇ ਪਤੀ ਉੱਪਰ ਲੱਗੇ ਸੀ। ਦੋਸ਼ ਹੈ ਕਿ ਉਨ੍ਹਾਂ ਦੀ ਤਸਵੀਰ ਇਨ੍ਹਾਂ ਬੋਰਡਾਂ ਵਿਚ ਨਾ ਲਗਾਉਣ ਕਰਕੇ ਉਨ੍ਹਾਂ ਵੱਲੋਂ ਸਮਾਗਮ ਤੋਂ ਪਹਿਲਾਂ ਇਹ ਬੋਰਡ ਉਤਾਰੇ ਗਏ। ਤਿਉਹਾਰ ਤੋਂ ਬਾਅਦ ਅੱਜ ਸੋਮਵਾਰ ਸਵੇਰ ਵਪਾਰ ਮੰਡਲ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਹਿੰਦੂ ਸਮਾਜ ਦੇ ਲੋਕਾਂ ਵੱਲੋਂ ਸਥਾਨਕ ਦੇਵੀ ਦਿਆਲਾ ਚੌਂਕ ਮੰਦਰ ਵਿਖੇ ਇਕੱਠੇ ਹੋ ਕੇ ‘ਆਪ’ ਆਗੂ ਪੰਕਜ ਪੱਪੂ ਖ਼ਿਲਾਫ ਰੋਸ ਪ੍ਰਗਟਾਵਾ ਕੀਤਾ ਗਿਆ। ਹਿੰਦੂ ਜਥੇਬੰਦੀਆਂ ਵੱਲੋਂ ਇਹ ਵੀ ਅਪੀਲ ਕੀਤੀ ਗਈ ਕਿ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਤਹਿਤ ਪੁਲਸ ਵੱਲੋਂ ਮਾਮਲਾ ਦਰਜ ਕੀਤਾ ਜਾਣਾ ਚਾਹੀਦਾ ਹੈ।
Related Posts
ਕਣਕ ਘੁਟਾਲਾ : ਪੰਜਾਬ ਰਾਜ ਖ਼ੁਰਾਕ ਕਮਿਸ਼ਨ ਨੇ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਮੰਗੀ
ਚੰਡੀਗੜ੍ਹ, 16 ਸਤੰਬਰ (ਦਲਜੀਤ ਸਿੰਘ)- ਪੰਜਾਬ ਰਾਜ ਖ਼ੁਰਾਕ ਕਮਿਸ਼ਨ ਵਲੋਂ ਕਣਕ ਘੁਟਾਲੇ ਵਿਚ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15…
ਰਾਘਵ ਚੱਢਾ ਨੇ ਸੰਸਦ ਦੇ ਮੌਨਸੂਨ ਇਜਲਾਸ ਦਾ ਆਪਣਾ ਰਿਪੋਰਟ ਕਾਰਡ ਪੇਸ਼ ਕੀਤਾ
ਚੰਡੀਗੜ੍ਹ, 12 ਅਗਸਤ – ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਸੰਸਦ ਦੇ ਮੌਨਸੂਨ ਇਜਲਾਸ ਦਾ ਆਪਣਾ…
ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਹੋਇਆ ਗੈਂਗਸਟਰ ਜੈਪਾਲ ਭੁੱਲਰ ਦਾ ਅੰਤਿਮ ਸੰਸਕਾਰ
ਫ਼ਿਰੋਜ਼ਪੁਰ 23 ਜੂਨ (ਦਲਜੀਤ ਸਿੰਘ)- 9 ਜੂਨ ਨੂੰ ਕੋਲਕਾਤਾ ਵਿੱਚ ਮਾਰੇ ਗਏ ਗੈਂਗਸਟਰ ਜੈਪਾਲ ਭੁੱਲਰ ਦਾ ਅੱਜ ਫ਼ਿਰੋਜ਼ਪੁਰ ਸ਼ਹਿਰ ਸਥਿਤ…