ਨਵੀਂ ਦਿੱਲੀ, ਕਾਲਕਾਜੀ ਤੋਂ ‘ਆਪ’ ਵਿਧਾਇਕਾ ਆਤਿਸ਼ੀ(43) ਦਿੱਲੀ ਦੀ ਅਗਲੀ ਮੁੱਖ ਮੰਤਰੀ ਹੋਵੇਗੀ। ਕਾਂਗਰਸ ਦੀ ਸ਼ੀਲਾ ਦੀਕਸ਼ਿਤ ਤੇ ਭਾਜਪਾ ਦੀ ਸੁਸ਼ਮਾ ਸਵਰਾਜ ਮਗਰੋਂ ‘ਆਪ’ ਆਗੂ ਆਤਿਸ਼ੀ ਦਿੱਲੀ ਦੀ ਤੀਜੀ ਮਹਿਲਾ ਤੇ ਸਭ ਤੋਂ ਛੋਟੀ ਉਮਰ ਦੀ ਮੁੱਖ ਮੰਤਰੀ ਬਣ ਰਹੀ ਹੈ। ‘ਆਪ’ ਵਿਧਾਇਕ ਦਲ ਦੀ ਬੈਠਕ ਵਿਚ ਆਤਿਸ਼ੀ ਨੂੰ ਪਾਰਟੀ ਦਾ ਨਵਾਂ ਆਗੂ ਚੁਣੇ ਜਾਣ ਮਗਰੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬਾਅਦ ਦੁਪਹਿਰ ਉਪ ਰਾਜਪਾਲ ਵੀਕੇ ਸਕਸੈਨਾ ਨੂੰ ਅਸਤੀਫ਼ਾ ਸੌਂਪ ਦਿੱਤਾ। ਮਗਰੋਂ ਆਤਿਸ਼ੀ ਨੇ ਉਪ ਰਾਜਪਾਲ ਨਾਲ ਮੁਲਾਕਾਤ ਕਰਕੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ ਹੈ। ਤਿਹਾੜ ਜੇਲ੍ਹ ’ਚੋਂ ਜ਼ਮਾਨਤ ’ਤੇ ਰਿਹਾਅ ਹੋਏ ਕੇਜਰੀਵਾਲ ਨੇ ਐਤਵਾਰ ਨੂੰ ਦੋ ਦਿਨਾਂ ’ਚ ਮੁੱਖ ਮੰਤਰੀ ਦਾ ਅਹੁਦਾ ਛੱਡਣ ਦਾ ਐਲਾਨ ਕੀਤਾ ਸੀ। ਕੇਜਰੀਵਾਲ ਨੇ ਕਿਹਾ ਸੀ ਕਿ ਉਹ ਲੋਕਾਂ ਤੋਂ ‘ਇਮਾਨਦਾਰੀ ਦਾ ਸਰਟੀਫਿਕੇਟ’ ਲੈਣ ਤੋਂ ਬਾਅਦ ਹੀ ਮੁੱਖ ਮੰਤਰੀ ਦੀ ਕੁਰਸੀ ’ਤੇ ਬੈਠਣਗੇ।
Related Posts
CM ਭਗਵੰਤ ਮਾਨ ਦਿੱਲੀ ਦੌਰੇ ‘ਤੇ, ਕੇਜਰੀਵਾਲ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ, 2 ਜੂਨ (ਬਿਊਰੋ)– ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀਰਵਾਰ ਨੂੰ ਦਿੱਲੀ ਦੌਰੇ ‘ਤੇ ਹਨ। ਇੱਥੇ ਮੁੱਖ ਮੰਤਰੀ ਵੱਲੋਂ ਦਿੱਲੀ…
ਨਵਜੋਤ ਸਿੰਘ ਸਿੱਧੂ ਦੀ ਰਾਜਾ ਵੜਿੰਗ ਨਾਲ ਮੁਲਾਕਾਤ
ਚੰਡੀਗੜ੍ਹ, 25 ਸਤੰਬਰ (ਦਲਜੀਤ ਸਿੰਘ)- ਨਵਜੋਤ ਸਿੰਘ ਸਿੱਧੂ ਵਲੋਂ ਰਾਜਾ ਵੜਿੰਗ ਨਾਲ ਕੱਲ੍ਹ ਰਾਤ ਮੁਲਾਕਾਤ ਕੀਤੀ ਗਈ , ਜਿਸ ਦੀਆਂ ਕੁਝ…
ਮੀਂਹ ਤੇ ਝੱਖੜ ਕਾਰਨ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਦੇ ਕਈ ਇਲਾਕਿਆਂ ਦੀ ਬਿਜਲੀ ਗੁੱਲ, ਖੰਭੇ ਤੇ ਦਰੱਖਤ ਡਿੱਗੇ
ਚੰਡੀਗੜ੍ਹ, ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ‘ਚ ਬੁੱਧਵਾਰ ਰਾਤ ਨੂੰ ਭਾਰੀ ਮੀਂਹ ਤੇ ਝੱਖੜ ਕਾਰਨ ਕਈ ਇਲਾਕਿਆਂ ‘ਚ ਬਿਜਲੀ ਦੇ ਖੰਭੇ,…