ਕੇਂਦਰ ਖ਼ਿਲਾਫ਼ ਪੰਜਾਬ ਸਰਕਾਰ ਦੀ ਪਟੀਸ਼ਨ ’ਤੇ ਸੁਣਵਾਈ ਕਰੇਗੀ ਸੁਪਰੀਮ ਕੋਰਟ

ਨਵੀਂ ਦਿੱਲੀ, ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਕਿਹਾ ਕਿ ਉਹ ਪੰਜਾਬ ਸਰਕਾਰ ਦੀ ਉਸ ਅੰਤਰਿਮ ਪਟੀਸ਼ਨ ਨੂੰ ਸੁਣਵਾਈ ਲਈ ਸੂਚੀਬੱਧ ਕਰੇਗੀ, ਜਿਸ ਵਿਚ ਪੇਂਡੂ ਵਿਕਾਸ ਫੰਡ ਦੇ ਬਕਾਏ ਦੇ ਰੂਪ ਵਿਚ ਕੇਂਦਰ ਤੋਂ 1000 ਕਰੋੜ ਰੁਪਏ ਜਾਰੀ ਕਰਨ ਦੀ ਬੇਨਤੀ ਕੀਤੀ ਗਈ ਹੈ। ਚੀਫ਼ ਜਸਟਿਸ ਡੀਵਾਈ ਚੰਦਰਚੂੜ, ਜਸਟਿਸ ਜੇਬੀ ਪਾਰਦੀਵਾਲਾ ਅਤੇ ਜਸਟਿਸ ਮਨੋਜ ਮਿਸ਼ਰਾ ਦੇ ਬੈਂਚ ਦੇ ਸੁਣਵਾਈ ਲਈ ਬੈਠਣ ਦੌਰਾਨ ਪੰਜਾਬ ਸਰਕਾਰ ਦੇ ਵਕੀਲ ਨੇ ਕਿਹਾ ਕਿ ਅੰਤਰਿਮ ਪਟੀਸ਼ਨ 2 ਸਤੰਬਰ ਨੂੰ ਸੁਣਵਾਈ ਲਈ ਸੂਚੀਬੱਧ ਸੀ, ਪਰ ਇਸ ’ਤੇ ਸੁਣਵਾਈ ਨਹੀਂ ਹੋ ਸਕੀ।

ਤੁਰੰਤ ਸੁਣਵਾਈ ਦੀ ਮੰਗ ਕਰਦਿਆਂ ਵਕੀਲ ਨੇ ਕਿਹਾ ਕਿ ਪਟੀਸ਼ਨ ’ਤੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਮਾਮਲੇ ਦੀ ਸੁਣਵਾਈ ਸ਼ੁਰੂ ਹੋਣ ਤੋਂ ਪਹਿਲਾਂ ਜਵਾਬ ਦਾਖ਼ਲ ਕੀਤਾ ਜਾ ਸਕੇ।

Leave a Reply

Your email address will not be published. Required fields are marked *