ਕੈਰੋਂ: ਜ਼ਿਲ੍ਹੇ ਵਿਚ ਵੱਖ-ਵੱਖ ਵਪਾਰੀਆਂ ਅਤੇ ਰਸੂਖਦਾਰ ਲੋਕਾਂ ਪਾਸੋਂ ਫਿਰੌਤੀਆਂ ਮੰਗਣ ਵਾਲੇ ਦੋ ਗੈਂਗਸਟਰਾਂ ਅਤੇ ਪੁਲਿਸ ਵਿਚਾਲੇ ਬੀਤੀ ਦੇਰ ਰਾਤ ਆਹਮੋ-ਸਾਹਮਣੇ ਫਾਇਰਿੰਗ ਹੋ ਗਈ। ਇਸ ਦੌਰਾਨ ਪੁਲਿਸ ਦੀ ਗੋਲ਼ੀ ਲੱਗਣ ਨਾਲ ਇਕ ਗੈਂਗਸਟਰ ਜ਼ਖ਼ਮੀ ਹੋ ਗਿਆ ਹੈ। ਜਿਸ ਨੂੰ ਹਸਪਤਾਲ ਵਿਚ ਇਲਾਜ ਲਈ ਭਰਤੀ ਕਰਵਾ ਦਿੱਤਾ ਗਿਆ। ਜਦਕਿ ਦੂਸਰੇ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗੈਂਗਸਟਰ ਪਾਸੋਂ ਇਕ ਗਲੋਕ ਪਿਸਤੌਲ 9 ਐੱਮ.ਐੱਮ. ਸਮੇਤ ਕੁਝ ਰੌਂਦ ਬਰਾਮਦ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜ਼ਿਲ੍ਹੇ ਦੇ ਐੱਸ.ਐੱਸ.ਪੀ. ਇਸ ਮਾਮਲੇ ਵਿਚ ਅੱਜ ਪ੍ਰੈੱਸ ਕਾਨਫਰੰਸ ਕਰ ਸਕਦੇ ਹਨ।
Related Posts
ਮੁੱਖ ਮੰਤਰੀ ‘ਤੇ ਭੜਕੀ ਬੀਬਾ ਹਰਸਿਮਰਤ ਕੌਰ ਬਾਦਲ
ਚੰਡੀਗੜ੍ਹ, 20 ਦਸੰਬਰ-ਲੋਕ ਸਭਾ ‘ਚ ਬੀਬਾ ਹਰਸਿਮਰਤ ਕੌਰ ਬਾਦਲ ਵਲੋਂ ਮੁੱਖ ਮੰਤਰੀ ਭਗਵੰਤ ਮਾਨ ‘ਤੇ ਨਿਸ਼ਾਨਾ ਵਿੰਨ੍ਹਿਆ ਗਿਆ ਹੈ। ਉਨ੍ਹਾਂ…
ਕੈਨੇਡਾ ‘ਚ ਪ੍ਰਦਰਸ਼ਨਾਂ ਨਾਲ ਨਜਿੱਠਣ ਲਈ ਟਰੂਡੋ ਨੇ ਐਮਰਜੈਂਸੀ ਐਕਟ ਕੀਤਾ ਲਾਗੂ
ਓਟਾਵਾ, 15 ਫਰਵਰੀ (ਬਿਊਰੋ)- ਕੈਨੇਡਾ ਦੇ ਪੀ.ਐੱਮ. ਜਸਟਿਨ ਟਰੂਡੋ ਨੇ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਸਖ਼ਤ ਕਦਮ ਚੁੱਕਿਆ ਹੈ। ਟਰੂਡੋ ਨੇ ਕਿਹਾ ਕਿ ਉਨ੍ਹਾਂ ਨੇ…
ਦਿੱਲੀ ਦੇ ਅਧਿਕਾਰੀਆਂ ਦਾ ‘ਨਾਜਾਇਜ਼’ ਇਸਤੇਮਾਲ ਕਰ ਰਹੀ ਭਾਜਪਾ : ਮਨੀਸ਼ ਸਿਸੋਦੀਆ
ਨਵੀਂ ਦਿੱਲੀ – ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਆਮ ਆਦਮੀ ਪਾਰਟੀ ਨੂੰ 163 ਕਰੋੜ ਰੁਪਏ ਦੇ ਵਸੂਲੀ…