ਕਰਜ਼ੇ ਤੋਂ ਪਰੇਸ਼ਾਨ ਮਜ਼ਦੂਰ ਨੇ ਖੁਦਕੁਸ਼ੀ ਕੀਤੀ

ਲਹਿਰਾਗਾਗਾ, ਨੇੜਲੇ ਪਿੰਡ ਗਾਗਾ ਦੇ ਇੱਕ ਦਲਿਤ ਮਜ਼ਦੂਰ ਨੇ ਕਰਜੇ ਤੋਂ ਤੰਗ ਆ ਕੇ ਜ਼ਹਿਰੀਲੀ ਵਸਤੂ ਨਿਗਲ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ ਹੈ। ਇਸ ਘਟਨਾ ਦੀ ਸੂਚਨਾ ਮਿਲਿਦਿਆਂ ਹੀ ਥਾਣਾ ਲਹਿਰਾਗਾਗਾ ਦੀ ਪੁਲੀਸ ਨੇ ਆਪਣੀ ਕਾਰਵਾਈ ਕਰਦਿਆਂ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਉਸਦੇ ਪਰਿਵਾਰ ਹਵਾਲੇ ਕਰ ਦਿੱਤੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਜਗਤਾਰ ਸਿੰਘ (45) ਪੁੱਤਰ ਦਰਸ਼ਨ ਸਿੰਘ ਪਿੰਡ ਗਾਗਾ ਆਪਣੇ ਸਿਰ ਚੜ੍ਹੇ ਕਰਜੇ ਕਰਕੇ ਮਾਨਸਿਕ ਤੌਰ ’ਤੇ ਪਰੇਸ਼ਾਨ ਰਹਿੰਦਾ ਸੀ। ਇਸ ਕਾਰਨ ਉਸ ਨੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ ਹੈ। ਮ੍ਰਿਤਕ ਪਿੱਛੇ ਪਤਨੀ ਸਮੇਤ 3 ਬੱਚਿਆਂ ਨੂੰ ਬੇਸਹਾਰਾ ਕਰ ਗਿਆ ਹੈ। ਜਥੇਦਾਰ ਪਰਗਟ ਸਿੰਘ ਗਾਗਾ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਮ੍ਰਿਤਕ ਦੇ ਪਰਿਵਾਰ ਦਾ ਕਰਜ਼ਾ ਮਾਫ਼ ਕਰਦਿਆਂ ਆਰਥਿਕ ਮਦਦ ਕੀਤੀ ਜਾਵੇ।

Leave a Reply

Your email address will not be published. Required fields are marked *