ਨਵੀਂ ਦਿੱਲੀ, Supreme Court’s YouTube channel hacked:ਸੁਪਰੀਮ ਕੋਰਟ ਦਾ ਯੂਟਿਊਬ ਚੈੱਨਲ ਸ਼ੁੱਕਰਵਾਰ ਨੂੰ ਹੈਕ ਹੋ ਗਿਆ ਅਤੇ ਅਮਰੀਕੀ ਕੰਪਨੀ ਰਿਪਲ ਲੈਬਜ਼ ਕ੍ਰਿਪਟੋ ਕਰੰਸੀ ਦੇ ਪ੍ਰਚਾਰ ਵਾਲਾ ਇੱਕ ਵੀਡੀਓ ਦਿਖਾਉਣ ਲੱਗਿਆ। ਹਾਲਾਂਕਿ ਵੀਡੀਓ ਚਲਾਉਣ ’ਤੇ ਕੁੱਝ ਨਹੀਂ ਦਿਖਾਈ ਦੇ ਰਿਹਾ ਸੀ। ਸੁਪਰੀਮ ਕੋਰਟ ਸੰਵਿਧਾਨਕ ਬੈਂਚ ਦੇ ਸਾਹਮਣੇ ਸੂਚੀਬੱਧ ਮਾਮਲਿਆਂ ਅਤੇ ਜਨਤਕ ਹਿੱਤਾਂ ਨਾਲ ਜੁੜੇ ਮਾਮਲਿਆਂ ਦੀ ਸੁਣਵਾਈ ਦੇ ਲਾਈਵ ਟੈਲੀਕਾਸਟ ਲਈ ਯੂਟਿਊਬ ਚੈਨਲ ਦੀ ਵਰਤੋਂ ਕਰ ਰਹੀ ਹੈ। ਕੋਰਟ ਨੇ 2018 ਵਿੱਚ ਸੰਵਿਧਾਨਕ ਬੈਂਚ ਦੇ ਸਾਹਮਣੇ ਸਾਰੇ ਮਾਮਲਿਆਂ ਦੀ ਸੁਣਵਾਈ ਦਾ ਸਿੱਧਾ ਪ੍ਰਸਾਰਣ ਕਰਨ ਦਾ ਫ਼ੈਸਲਾ ਕੀਤਾ ਸੀ।
Related Posts
ਜੀਂਦ ਵਿਧਾਨ ਸਭਾ ਸੀਟ ‘ਤੇ ਲਗਾਤਾਰ ਤੀਜੀ ਵਾਰ ਖਿੜਿਆ ‘ਕਮਲ’
ਜੀਂਦ- ਹਰਿਆਣਾ ਦੀ ਜੀਂਦ ਵਿਧਾਨ ਸਭਾ ਸੀਟ ‘ਤੇ ਭਾਜਪਾ ਦੇ ਉਮੀਦਵਾਰ ਡਾ. ਕ੍ਰਿਸ਼ਨ ਮਿੱਢਾ ਨੇ ਕਾਂਗਰਸ ਉਮੀਦਵਾਰ ਨੂੰ 15,860 ਵੋਟਾਂ…
ਪਟਿਆਲਾ: ਭਾਜਪਾ ਦੀ ਪ੍ਰਨੀਤ ਕੌਰ ਤੇ ‘ਆਪ’ ਦੇ ਬਲਬੀਰ ਸਿੰਘ ਨੇ ਕਾਗਜ਼ ਦਾਖਲ ਕੀਤੇ
ਪਟਿਆਲਾ, ਲੋਕ ਸਭਾ ਚੋਣਾਂ ਲਈ ਅੱਜ ਪਟਿਆਲਾ ਹਲਕੇ ਤੋਂ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਤੇ ਆਮ ਆਦਮੀ ਪਾਰਟੀ ਦੇ ਨੇਤਾ ਅਤੇ…
ਕਿਸਾਨ ਮਜ਼ਦੂਰ ਜਥੇਬੰਦੀ ਵਲੋਂ 9 ਜ਼ਿਲ੍ਹਿਆਂ ਵਿਚ ਡੀ. ਸੀ. ਦਫ਼ਤਰਾਂ ਸਾਹਮਣੇ ਧਰਨੇ
ਅੰਮ੍ਰਿਤਸਰ, 26 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ) – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਅੱਜ ਪੰਜਾਬ ਦੇ 9 ਜ਼ਿਲ੍ਹਿਆਂ…