ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਬਾਜਵਾ ਡਿਵੈਲਪਰਜ਼ ਦੇ ਮਾਲਕ ਜਰਨੈਲ ਸਿੰਘ ਬਾਜਵਾ ਦੀ ਜਾਇਦਾਦ ਨੂੰ ਅੱਗੇ ਵੇਚਣ ‘ਤੇ ਰੋਕ ਲਗਾ ਦਿੱਤੀ ਹੈ। ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਹੁਣ ਬਾਜਵਾ ਆਪਣੀ ਜਾਇਦਾਦ ਦਾ ਕੋਈ ਲੈਣ-ਦੇਣ ਨਹੀਂ ਕਰ ਸਕਣਗੇ। ਹਾਈ ਕੋਰਟ ਦੇ ਹੁਕਮਾਂ ਦੇ ਬਾਵਜੂਦ ਪੇਸ਼ ਨਾ ਹੋਣ ਕਾਰਨ ਅਦਾਲਤ ਦੀ ਮਾਣਹਾਨੀ ਦਾ ਸਾਹਮਣਾ ਕਰ ਰਹੇ ਜਰਨੈਲ ਬਾਜਵਾ ਨੇ ਸ਼ੁੱਕਰਵਾਰ ਨੂੰ ਹਾਈ ਕੋਰਟ ਵਿੱਚ ਪੇਸ਼ ਹੋ ਕੇ ਬਿਨਾਂ ਸ਼ਰਤ ਮੁਆਫ਼ੀ ਮੰਗ ਲਈ। ਹਾਈ ਕੋਰਟ ਨੇ ਫਿਲਹਾਲ ਬਾਜਵਾ ਦੀ ਮੁਆਫੀ ਨੂੰ ਸਵੀਕਾਰ ਨਹੀਂ ਕੀਤਾ ਅਤੇ ਮਾਮਲੇ ਦੀ ਸੁਣਵਾਈ 25 ਸਤੰਬਰ ਤੱਕ ਮੁਲਤਵੀ ਕਰ ਦਿੱਤੀ ਹੈ। ਅਦਾਲਤ ਦੇ ਹੁਕਮਾਂ ‘ਤੇ ਬਾਜਵਾ ਨੇ ਆਪਣੀ ਜਾਇਦਾਦ ਦੀ ਸਾਰੀ ਜਾਣਕਾਰੀ ਹਾਈਕੋਰਟ ਨੂੰ ਸੌਂਪ ਦਿੱਤੀ ਹੈ
Related Posts
ਮੋਹਾਲੀ ‘ਚ ਮੇਲੇ ਦੌਰਾਨ ਝੂਲਾ ਡਿਗਣ ਦਾ ਮਾਮਲਾ : ਪੁਲਸ ਨੇ ਪ੍ਰਬੰਧਕ ਖ਼ਿਲਾਫ਼ ਦਰਜ ਕੀਤਾ ਮਾਮਲਾ
ਮੋਹਾਲੀ- ਇੱਥੇ ਫੇਜ਼-8 ਸਥਿਤ ਦੁਸਹਿਰਾ ਗਰਾਊਂਡ ਵਿਖੇ ਝੂਲੇ ਡਿੱਗਣ ਦੀ ਘਟਨਾ ਸਬੰਧੀ ਪੁਲਸ ਨੇ ਪ੍ਰਬੰਧਕ ਖ਼ਿਲਾਫ਼ ਕੇਸ ਦਰਜ ਕੀਤਾ ਹੈ।…
ਗ੍ਰਿਫ਼ਤਾਰੀ ਦੇ ਡਰੋਂ ਅਸਤੀਫ਼ਾ ਦੇਣ ਤੋਂ ਪਹਿਲਾਂ ਦੇਸ਼ ਛੱਡ ਕੇ ਦੁਬਈ ਜਾਣਾ ਚਾਹੁੰਦੇ ਸਨ ਸ਼੍ਰੀਲੰਕਾ ਦੇ ਰਾਸ਼ਟਰਪਤੀ ਗੋਟਾਬਾਯਾ ਰਾਜਪਕਸ਼ੇ
ਏਜੰਸੀ, ਕੋਲੰਬੋ : ਸ੍ਰੀਲੰਕਾ ਦੇ ਰਾਸ਼ਟਰਪਤੀ ਗੋਟਾਬਾਯਾ ਰਾਜਪਕਸ਼ੇ ਨੂੰ ਉਸ ਸਮੇਂ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ ਜਦੋਂ ਉਹ ਦੇਸ਼ ਛੱਡ…
ਪੰਜਾਬ ਸਰਕਾਰ ਦੀਆਂ ਸਕੂਲਾਂ ਲਈ ਨਵੀਆਂ ਹਦਾਇਤਾਂ
ਚੰਡੀਗੜ੍ਹ, 14 ਅਗਸਤ (ਦਲਜੀਤ ਸਿੰਘ)- ਪੰਜਾਬ ਸਰਕਾਰ ਨੇ ਸਕੂਲਾਂ ਵਿਚ ਕੋਰੋਨਾ ਦੇ ਵਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਇਹ ਫ਼ੈਸਲਾ ਕੀਤਾ…