ਨਵੀਂ ਦਿੱਲੀ- ਅਰਵਿੰਦ ਕੇਜਰੀਵਾਲ ਦੇ ਅਸਤੀਫ਼ੇ ਮਗਰੋਂ ਦਿੱਲੀ ਨੂੰ ਅੱਜ ਯਾਨੀ ਕਿ ਸ਼ਨੀਵਾਰ ਨੂੰ ਨਵਾਂ ਮੁੱਖ ਮੰਤਰੀ ਮਿਲ ਗਿਆ ਹੈ। ਉੱਪ ਰਾਜਪਾਲ ਸਕੱਤਰੇਤ ਵਿਚ ਆਯੋਜਿਤ ਸਹੁੰ ਚੁੱਕ ਸਮਾਰੋਹ ਵਿਚ ਆਤਿਸ਼ੀ ਦਿੱਲੀ ਦੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕੀ। ਆਤਿਸ਼ੀ ਨਾਲ 4 ਪੁਰਾਣੇ ਮੰਤਰੀਆਂ ਨੇ ਵੀ ਮੰਤਰੀ ਅਹੁਦੇ ਦੀ ਸਹੁੰ ਚੁੱਕੀ। ਇਨ੍ਹਾਂ ਵਿਚ ਗੋਪਾਲ ਰਾਏ, ਕੈਲਾਸ਼ ਗਹਿਲੋਤ, ਸੌਰਭ ਭਾਰਦਵਾਜ, ਇਮਰਾਨ ਹੁਸੈਨ ਅਤੇ ਨਵੇਂ ਮੈਂਬਰ ਮੁਕੇਸ਼ ਅਹਲਾਵਤ ਨੇ ਮੰਤਰੀ ਵਜੋਂ ਸਹੁੰ ਚੁੱਕੀ। ਆਤਿਸ਼ੀ ਦਿੱਲੀ ਦੀ ਤੀਜੀ ਮੁੱਖ ਮੰਤਰੀ ਬਣੀ ਹੈ। ਦੱਸਣਯੋਗ ਹੈ ਕਿ ਕੇਜਰੀਵਾਲ 13 ਸਤੰਬਰ ਨੂੰ ਆਬਕਾਰੀ ਨੀਤੀ ਮਾਮਲੇ ‘ਚ 5 ਮਹੀਨੇ ਤੋਂ ਵੱਧ ਸਮੇਂ ਤੱਕ ਤਿਹਾੜ ਜੇਲ੍ਹ ‘ਚ ਰਹਿਣ ਤੋਂ ਬਾਅਦ ਬਾਹਰ ਆਏ। ਜਿਸ ਤੋਂ ਬਾਅਦ ਉਨ੍ਹਾਂ ਨੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ।
Related Posts
ਸਾਡੀ ਸੰਸਦ ਆਸਾਨੀ ਅਤੇ ਜ਼ਿੰਮੇਵਾਰੀ ਨਾਲ ਟਿਕਾਊ ਵਿਕਾਸ ਟੀਚਿਆਂ (ਐਸ.ਡੀ. ਐਸ) ਨੂੰ ਪ੍ਰਾਪਤ ਕਰਨ ਵਿਚ ਵਿਸ਼ਵ ਦੀ ਮਸ਼ਾਲ ਧਾਰਕ ਹੋਵੇਗੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ
ਨਵੀਂ ਦਿੱਲੀ, 7 ਦਸੰਬਰ- ਰਾਜ ਸਭਾ ’ਚ ਬੋਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਸਾਡੀ ਸੰਸਦ ਆਸਾਨੀ ਅਤੇ ਜ਼ਿੰਮੇਵਾਰੀ…
Punjab Weather : ਪੰਜਾਬ ‘ਚ ਕਦੋਂ ਪਵੇਗਾ ਮੀਂਹ!
ਚੰਡੀਗੜ੍ਹ : ਪੰਜਾਬ ‘ਚ ਮੀਂਹ ਪੈਣ ਨੂੰ ਲੈ ਕੇ ਤਾਜ਼ਾ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ ਮੌਸਮ ਵਿਭਾਗ ਦਾ ਕਹਿਣਾ…
ਕੇਂਦਰ ਵੱਲੋਂ MSP ’ਤੇ ਬਣਾਈ ਕਮੇਟੀ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚੇ ਨੇ ਕੀਤਾ ਵੱਡਾ ਐਲਾਨ
ਜਲੰਧਰ- ਕੇਂਦਰ ਸਰਕਾਰ ਵੱਲੋਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਤੈਅ ਕਰਨ ਨੂੰ ਲੈ ਕੇ ਬਣਾਈ ਗਈ ਐੱਮ.…