ਬਠਿੰਡਾ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲਈ ਸਿੱਖਿਆ ਅਤੇ ਸਿਹਤ ਖੇਤਰ ਨੂੰ ਸ਼ੁਰੂ ਤੋਂ ਹੀ ਤਰਜੀਹ ਦਿੱਤੀ ਜਾ ਰਹੀ ਹੈ। ਸਰਕਾਰ ਵੱਲੋਂ ਸੂਬੇ ਵਿਚ ਸਿਹਤ ਕ੍ਰਾਂਤੀ ਦੀ ਸ਼ੁਰੂਆਤ ਕੀਤੀ ਗਈ ਹੈ। ਇਸੇ ਲੜੀ ਤਹਿਤ ਅੱਜ ਮੁੱਖ ਮੰਤਰੀ ਭਗਵੰਤ ਮਾਨ 30 ਹੋਰ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਬਠਿੰਡਾ ਵਿਚ 30 ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ। ਇਸ ਨਾਲ ਸੂਬੇ ਵਿਚ ਆਮ ਆਦਮੀ ਕਲੀਨਿਕਾਂ ਦੀ ਗਿਣਤੀ 842 ਤੋਂ ਵੱਧ ਕੇ 872 ਹੋ ਗਈ ਹੈ। ਇਨ੍ਹਾਂ ਕਲੀਨਿਕਾਂ ‘ਚ ਮੁਫ਼ਤ ਇਲਾਜ ਤੋਂ ਇਲਾਵਾ ਮੁਫ਼ਤ ਦਵਾਈਆਂ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਹਰ ਕਲੀਨਿਕ ਆਈ. ਟੀ. ਬੁਨਿਆਦੀ ਢਾਂਚੇ ਨਾਲ ਲੈਸ ਹੈ। ਹੁਣ ਤਕ ਸੂਬੇ ਦੇ 2 ਕਰੋੜ ਤੋਂ ਵੀ ਵੱਧ ਲੋਕ ਆਪਣਾ ਆਮ ਆਦਮੀ ਕਲੀਨਿਕਾਂ ਵਿਚ ਇਲਾਜ ਕਰਵਾ ਚੁੱਕੇ ਹਨ।