ਪਾਇਲ, ਹਲਕਾ ਪਾਇਲ ਤੋਂ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਵਿਨਾਸ਼ ਪ੍ਰੀਤ ਸਿੰਘ ਜੱਲਾ ਦੀ ਅਗਵਾਈ ਵਿੱਚ ਆੜ੍ਹਤੀਆ ਐਸੋਸੀਏਸ਼ਨ ਦੇ ਨੁਮਾਇੰਦੇ ਕੇਂਦਰੀ ਫੂਡ ਸਪਲਾਈ ਮੰਤਰੀ ਪ੍ਰਹਿਲਾਦ ਜੋਸ਼ੀ ਅਤੇ ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਆਪਣੀਆਂ ਮੰਗਾਂ ਪ੍ਰਤੀ ਉਨ੍ਹਾਂ ਦੇ ਦਿੱਲੀ ਦਫਤਰ ਵਿੱਚ ਮਿਲੇ। ਇਸ ਮੌਕੇ ਆੜ੍ਹਤ ਢਾਈ ਫੀਸਦੀ ਸੈਂਕੜਾ ਕਰਨ ਤੇ ਕੱਚੇ ਆੜ੍ਹਤੀਆਂ ਦਾ ਲੇਬਰ ਦੇ ਪੈਸਿਆਂ ਵਿਚੋਂ ਕੱਟਿਆ ਪੀਐਫ ਵਾਪਸ ਕਰਨ ਸਬੰਧੀ ਮੰਗ ਕੀਤੀ ਗਈ। ਇਸ ਤੋਂ ਇਲਾਵਾ ਆੜ੍ਹਤੀਆਂ ਵੱਲੋਂ ਆੜ੍ਹਤ ਵਧਾਉਣ ਅਤੇ ਹੋਰ ਮੰਗਾਂ ਸਬੰਧੀ ਵਿਸਥਾਰ ਨਾਲ ਗੱਲਬਾਤ ਕੀਤੀ ਗਈ। ਰਵਨੀਤ ਸਿੰਘ ਬਿੱਟੂ ਨੇ ਆੜ੍ਹਤੀਆਂ ਦੀਆਂ ਮੰਗਾਂ ਨੂੰ ਧਿਆਨ ਨਾਲ ਸੁਣਿਆ ਤੇ ਉਨ੍ਹਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਦੇ ਨਾਲ ਹੀ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਭਰੋਸਾ ਦਿਵਾਇਆ ਕਿ ਆੜ੍ਹਤ ਸਬੰਧੀ ਜੋ ਕਮੇਟੀ ਪੰਜਾਬ ਅਤੇ ਹਰਿਆਣਾ ਤੋਂ ਰਿਪੋਰਟ ਲੈ ਕੇ ਗਈ ਸੀ ਉਸ ਦੀ ਰਿਪੋਰਟ ਵੀ ਜਲਦੀ ਤਿਆਰ ਕਰਕੇ 10 ਦਿਨਾਂ ਦੇ ਵਿੱਚ ਵਿੱਚ ਫੈਸਲਾ ਕਰ ਦਿੱਤਾ ਜਾਵੇਗਾ। ਇਸ ਮੌਕੇ ਆੜ੍ਹਤੀਆ ਰਾਵਿੰਦਰ ਸਿੰਘ ਚੀਮਾ, ਵਿਜੈ ਕਾਲੜਾ, ਰਾਣਾ, ਪੁਨੀਤ ਜੈਨ, ਰਾਕੇਸ਼ ਰਾਠੌਰ ਆਦਿ ਵੀ ਹਾਜ਼ਰ ਸਨ।
Related Posts
ਵੱਡੀ ਖ਼ਬਰ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਮਿਲੀ ਅੰਤਰਿਮ ਜ਼ਮਾਨਤ
ਨਵੀਂ ਦਿੱਲੀ: ਦਿੱਲੀ : ਸ਼ਰਾਬ ਘੁਟਾਲਾ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਨੂੰ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਈਡੀ ਮਾਮਲੇ…
ਰਾਜਾ ਵੜਿੰਗ ਵੱਲੋਂ ਕੇਂਦਰੀ ਵਿੱਤ ਮੰਤਰੀ ਨਾਲ ਮੁਲਾਕਾਤ; ਧਾਰਾ 43-ਬੀ ਮੁਲਤਵੀ ਕਰਨ ਦੀ ਮੰਗ
ਨਵੀਂ ਦਿੱਲੀ, ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ…
Fireing : ਅੱਧੀ ਰਾਤ ਨੂੰ ਕੰਬਿਆ ਪੰਜਾਬ ਦਾ ਇਹ ਪਿੰਡ, 150 ਤੋਂ ਵੱਧ ਚੱਲੀਆਂ ਗੋਲੀਆਂ
ਤਰਨਤਾਰਨ : ਵਿਧਾਨ ਸਭਾ ਹਲਕਾ ਖਡੂਰ ਸਾਹਿਬ ਅਧੀਨ ਆਉਂਦੇ ਪਿੰਡ ਨੋਨੇ ਵਿਖੇ ਅੱਧੀ ਰਾਤ ਨੂੰ ਉਸ ਵੇਲੇ ਦਹਿਸ਼ਤ ਫੈਲ ਗਈ…