ਚੰਡੀਗੜ੍ਹ : ਪੰਜਾਬ ਸਰਕਾਰ ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 1158 ਸਹਾਇਕ ਪ੍ਰੋਫੈਸਰਾਂ ਤੇ ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਹਰੀ ਝੰਡੀ ਦੇ ਦਿੱਤੀ ਹੈ। ਡਬਲ ਬੈਂਚ ਨੇ ਸਿੰਗਲ ਬੈਂਚ ਵੱਲੋਂ ਇਸ ਭਰਤੀ ਨੂੰ ਰੱਦ ਕਰਨ ਦੇ ਹੁਕਮਾਂ ਨੂੰ ਰੱਦ ਕਰ ਦਿੱਤਾ। ਜ਼ਿਕਰਯੋਗ ਹੈ ਕਿ ਇਨ੍ਹਾਂ ਵਿੱਚੋਂ ਦੋ ਸਾਲ ਪਹਿਲਾਂ ਭਰਤੀ ਹੋਏ 484 ਨੂੰ ਅੱਜ ਤਕ ਪੋਸਟਿੰਗ ਨਹੀਂ ਮਿਲੀ ਸੀ। ਇਨ੍ਹਾਂ ਨੂੰ ਪੰਜਾਬ ਸਰਕਾਰ ਦੇ ਮੁਲਾਜ਼ਮ ਤਾਂ ਮੰਨਿਆ ਜਾ ਰਿਹਾ ਸੀ ਪਰ ਤਨਖ਼ਾਹ ਨਹੀਂ ਮਿਲ ਰਹੀ ਸੀ। ਸਿਰਫ਼ 135 ਨੂੰ ਹੀ ਪੋਸਟਿੰਗ ਮਿਲੀ ਹੋਈ ਹੈ ਤੇ ਤਨਖ਼ਾਹ ਮਿਲ ਰਹੀ ਹੈ, ਬਾਕੀ ਹਾਈ ਕੋਰਟ ਦੇ ਫ਼ੈਸਲੇ ਦੀ ਉਡੀਕ ਕਰ ਰਹੇ ਸਨ। ਦਰਅਸਲ 2021 ਦੀਆਂ ਇਨ੍ਹਾਂ ਭਰਤੀਆਂ ਦਾ ਮਾਮਲਾ ਹਾਈ ਕੋਰਟ ‘ਚ ਵਿਚਾਰ ਅਧੀਨ ਸੀ। ਸਿੰਗਲ ਬੈਂਚ ਨੇ ਪਿਛਲੇ ਸਾਲ ਇਸ ਸਾਰੀ ਭਰਤੀ ਨੂੰ ਰੱਦ ਕਰ ਦਿੱਤਾ ਸੀ।
Related Posts
ਮਹਿਬੂਬਾ ਮੁਫਤੀ ਘਰ ਵਿਚ ਨਜ਼ਰਬੰਦ
ਸ੍ਰੀਨਗਰ, 5 ਅਕਤੂਬਰ- ਜੰਮੂ ਕਸ਼ਮੀਰ ਪੀਪਲਜ਼ ਡੈਮੋਕਰੇਟਿਕ ਪਾਰਟੀ (ਪੀਡੀਪੀ) ਦੀ ਪ੍ਰਧਾਨ ਮਹਿਬੂਬਾ ਮੁਫ਼ਤੀ ਨੇ ਦਾਅਵਾ ਕੀਤਾ ਕਿ ਉੱਤਰੀ ਕਸ਼ਮੀਰ ਦੇ…
ਅਹਿਮ ਖ਼ਬਰ : ਪੰਜਾਬ ਯੂਨੀਵਰਸਿਟੀ ਦੇ VC ਪ੍ਰੋ. ਰਾਜ ਕੁਮਾਰ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ
ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਰਾਜ ਕੁਮਾਰ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਦੱਸਿਆ ਜਾ…
ਗਠਜੋੜ ਹੈ ਅਕਾਲੀ ਦਲ (ਬਾਦਲ) ਦੀ ਮਜ਼ਬੂਰੀ!
ਪੰਜਾਬ ਵਿਧਾਨ ਸਭਾ ਚੋਣਾਂ-2022 ਲਈ ਸਰਗਰਮੀਆਂ ਭੱਖਣ ਲੱਗੀਆਂ ਹਨ।ਵੱਖ ਵੱਖ ਨੇਤਾਵਾਂ ਨੇ ਆਪੋ-ਆਪਣੀਆਂ ਗੋਟੀਆਂ ਖੇਡਣੀਆਂ ਸ਼ੁਰੂ ਕਰ ਦਿੱਤੀਆਂ ਹਨ।ਇੱਕ ਪਾਰਟੀ…