ਚੰਡੀਗੜ੍ਹ : ਮਿਡ ਡੇ ਮੀਲ ਵਰਕਰਜ਼ ਯੂਨੀਅਨ ਵੱਲੋਂ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਸਿੱਖਿਆ ਮੰਤਰੀ ਸ੍ਰੀ ਹਰਜੋਤ ਸਿੰਘ ਬੈਂਸ ਨਾਲ ਮੁਲਾਕਾਤ ਕੀਤੀ ਗਈ, ਜਿਸ ਵਿੱਚ ਸਿੱਖਿਆ ਮੰਤਰੀ ਅਤੇ ਡੀ.ਜੀ.ਐਸ.ਈ. ਤੋਂ ਇਲਾਵਾ ਜਥੇਬੰਦੀ ਵੱਲੋਂ ਲਖਵਿੰਦਰ ਕੌਰ ਫਰੀਦਕੋਟ, ਮਮਤਾ ਸ਼ਰਮਾਂ, ਰਮਨਜੀਤ ਕੌਰ ਮੁਕਤਸਰ ਅਤੇ ਪ੍ਰਵੀਨ ਕੁਮਾਰੀ ਲੁਧਿਆਣਾ ਸ਼ਾਮਲ ਸਨ। ਮੀਟਿੰਗ ਦੌਰਾਨ ਜਥੇਬੰਦੀ ਵੱਲੋਂ ਮਿਡ ਡੇ ਮੀਲ ਵਰਕਰਾਂ ‘ਤੇ ਘੱਟੋ ਘੱਟ ਉਜ਼ਰਤਾਂ ਦਾ ਕਾਨੂੰਨ ਲਾਗੂ ਕਰਨ ਦੀ ਮੰਗ ਕੀਤੀ ਗਈ। ਜਿਸ ਬਾਰੇ ਸਿੱਖਿਆ ਮੰਤਰੀ ਵੱਲੋਂ ਟਾਲ ਮਟੋਲ ਵਾਲੀ ਨੀਤੀ ਅਪਣਾਈ ਗਈ। ਇਸ ਬਾਰੇ ਜਥੇਬੰਦੀ ਨੇ ਕਿਹਾ ਕਿ ਘੱਟੋ ਘੱਟ ਉਜ਼ਰਤਾਂ ਦੇਣ ਬਾਰੇ ਆਮ ਆਦਮੀ ਸਰਕਾਰ ਵੱਲੋਂ ਵੀ ਪਹਿਲੀਆਂ ਸਰਕਾਰਾਂ ਵਾਲੀ ਘਸੀ ਪਿਟੀ ਡੰਗ ਟਪਾਊ ਨੀਤੀ ਬਰਕਰਾਰ ਰੱਖੀ ਜਾ ਰਹੀ ਹੈ। ਉਹਨਾ ਨੇ ਕਿਹਾ ਕਿ ਮਿਡ ਡੇ ਮੀਲ ਵਰਕਰਾਂ ਨੂੰ ਘੱਟੋ ਘੱਟ ਉਜ਼ਰਤਾਂ ਦੇਣਾ ਤਾਂ ਦੂਰ ਦੀ ਗੱਲ ਹੈ ਸਗੋਂ ਆਮ ਆਦਮੀ ਸਰਕਾਰ ਵੱਲੋਂ ਚੋਣ ਵਾਅਦੇ ਮੁਤਾਬਕ 6 ਹਜ਼ਾਰ ਰੁਪਏ ਤਨਖਾਹ ਵੀ ਲਾਗੂ ਨਹੀਂ ਕੀਤੀ ਜਾ ਰਹੀ।
Related Posts
ਚੰਨੀ ਵਜ਼ਾਰਤ ਦੀ ਪਹਿਲੀ ਮੀਟਿੰਗ ਦੌਰਾਨ ਲਿਆ ਗਿਆ ਵੱਡਾ ਫ਼ੈਸਲਾ
ਚੰਡੀਗੜ੍ਹ, 27 ਸਤੰਬਰ (ਦਲਜੀਤ ਸਿੰਘ)- ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਹੋਈ ਪਹਿਲੀ ਕੈਬਨਿਟ…
ਪੰਜਾਬ ‘ਚ ਦੂਜੇ ਦਿਨ ਵੀ ਕੋਰੇ ਦੀ ਚਿੱਟੀ ਚਾਦਰ, ਸ਼ਬਜੀਆਂਂ ਤੇ ਹਰੇ ਚਾਰੇ ਨੂੰ ਨੁਕਸਾਨ
ਮੋਗਾ :ਜਨਵਰੀ ਮਹੀਨੇ ‘ਚ ਪੈ ਰਹੀ ਕੜਾਕੇ ਦੀ ਠੰਢ ਤੋਂ ਲੋਕਾਂ ਨੂੰ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ। ਮੋਗਾ ਖੇਤਰ…
ਸ਼੍ਰੋਮਣੀ ਕਮੇਟੀ ਵੱਲੋਂ ਸੁਪਰੀਮ ਕੋਰਟ ’ਚ ਨਜ਼ਰਸਾਨੀ ਪਟੀਸ਼ਨ ਕਮੇਟੀ ਵੱਲੋਂ ਸੁਪਰੀਮ ਕੋਰਟ ’ਚ ਨਜ਼ਰਸਾਨੀ ਪਟੀਸ਼ਨ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹਰਿਆਣਾ ਸਿੱਖ ਗੁਰਦੁਆਰਾ ਕਮੇਟੀ ਬਣਾਏ ਜਾਣ ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ’ਚ ਨਜ਼ਰਸਾਨੀ ਪਟੀਸ਼ਨ ਦਾਇਰ…