ਗੁਰਦਾਸਪੁਰ -ਗੁਰਦਾਸਪੁਰ ’ਚ ਸ਼ਰਾਬ ਦੀਆਂ ਕੀਮਤਾਂ ਘਟਾਈਆਂ ਗਈਆਂ ਹਨ, ਜੋ ਬੋਤਲ ਸ਼ਰਾਬ ਦੇ ਸ਼ੌਕੀਨਾਂ ਨੂੰ 910 ਰੁਪਏ ਵਿਚ ਮਿਲਦੀ ਸੀ, ਉਸ ਦੀ ਕੀਮਤ ਹੁਣ 600 ਰੁਪਏ ਕਰ ਦਿੱਤੀ ਗਈ ਹੈ। ਹਰੇਕ ਬੋਤਲ ਦੀ ਕੀਮਤ ਘਟਾ ਦਿੱਤੀ ਗਈ ਹੈ ਅਤੇ ਇਸ ਦੀ ਦਰਾਂ ਦੀ ਸੂਚੀ ਸਹੀ ਢੰਗ ਨਾਲ ਲਗਾਈ ਗਈ ਹੈ। ਉਂਝ ਗੁਰਦਾਸਪੁਰ ਜ਼ਿਲ੍ਹੇ ’ਚ ਨਵੀਆਂ ਕੀਮਤਾਂ ਲਾਗੂ ਕਰ ਦਿੱਤੀਆਂ ਗਈਆਂ ਹਨ ਜਦਕਿ ਪਠਾਨਕੋਟ ਜ਼ਿਲ੍ਹੇ ਦੇ ਸੁਜਾਨਪੁਰ ’ਚ ਸ਼ਰਾਬ ਦੀਆਂ ਕੀਮਤਾਂ ਵਿਚ ਕਟੌਤੀ ਕੀਤੀ ਗਈ ਹੈ।
ਵਰਨਣਯੋਗ ਹੈ ਕਿ ‘ਜਗ ਬਾਣੀ’ ਨੇ ਆਪਣੇ ਕਾਲਮਾਂ ’ਚ ਇਹ ਮੁੱਦਾ ਉਠਾਇਆ ਸੀ ਕਿ ਗੁਰਦਾਸਪੁਰ ਵਿਚ ਮਹਿੰਗੇ ਭਾਅ ਸ਼ਰਾਬ ਮਿਲ ਰਹੀ ਹੈ। ਜਦੋਂਕਿ ਸ਼ਰਾਬ ਦੇ ਸ਼ੌਕੀਨ ਹਿਮਾਚਲ, ਚੰਡੀਗੜ੍ਹ ਅਤੇ ਪੰਜਾਬ ਦੇ ਹੋਰ ਜ਼ਿਲ੍ਹਿਆਂ ਤੋਂ ਸਸਤੀ ਸ਼ਰਾਬ ਲਿਆ ਰਹੇ ਸਨ, ਜਿਸ ਕਾਰਨ ਮੌਜੂਦਾ ਠੇਕੇਦਾਰਾਂ ਨੂੰ ਭਾਰੀ ਨੁਕਸਾਨ ਝੱਲਣਾ ਪੈ ਰਿਹਾ ਸੀ।