ਖੰਨਾ – ਪੇਂਡੂ ਵਿਕਾਸ ਅਤੇ ਪੰਚਾਇਤਾਂ, ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਲੇਬਰ, ਪ੍ਰਾਹੁਣਚਾਰੀ, ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ, ਮੰਤਰੀ, ਪੰਜਾਬ ਤਰੁਨਪ੍ਰੀਤ ਸਿੰਘ ਸੌਂਦ ਨੂੰ ਮੰਗਲਵਾਰ ਨੂੰ ਇੰਪਰੂਵਮੈਟ ਟਰੱਸਟ ਖੰਨਾ ਵਿਖੇ ਪਹੁੰਚਣ ਤੇ ਪੰਜਾਬ ਪੁਲਸ ਦੀ ਟੁਕੜੀ ਵੱਲੋਂ ਗਾਰਡ ਆਫ ਆਨਰ ਦਿੱਤਾ ਗਿਆ। ਕੈਬਨਿਟ ਮੰਤਰੀ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਉਨ੍ਹਾਂ ਨੂੰ ਪੰਜਾਬ ਸਰਕਾਰ ਦੇ ਸਭ ਤੋਂ ਅਹਿਮ ਵਿਭਾਗ ਵਜ਼ੀਰੀ ਦੇ ਰੂਪ ਵਿਚ ਦਿੱਤੇ ਗਏ ਹਨ। ਜਿਨ੍ਹਾਂ ਨੂੰ ਮੈ ਸਮਝਦਾ ਹਾਂ ਕਿ ਇਹ ਇੱਕ ਸੇਵਾ ਦਾ ਕੰਮ ਹੈ। ਉਨ੍ਹਾਂ ਕਿਹਾ ਕਿ ਮੈਂ ਪੰਜਾਬ ਦੇ ਲੋਕਾਂ ਨੂੰ ਭਰੋਸਾ ਦਿਵਾਉਣਾ ਚਾਹੁੰਦਾ ਹਾਂ ਕਿ ਜਿਸ ਉਮੀਦ ਅਤੇ ਭਰੋਸੇ ਦੇ ਨਾਲ ਤੁਸੀਂ ਮੈਨੂੰ ਚੁਣਿਆ ਸੀ ਮੈਂ ਕਦੇ ਵੀ ਉਹ ਭਰੋਸਾ ਟੁੱਟਣ ਨਹੀਂ ਦੇਵਾਂਗਾ। ਉਨ੍ਹਾਂ ਕਿਹਾ ਕਿ ਬੜੀ ਇਮਾਨਦਾਰੀ ਅਤੇ ਸ਼ਿਦਤ ਦੇ ਨਾਲ ਪੰਜਾਬ ਦੇ ਲੋਕਾਂ ਦੇ ਕੰਮ ਕਰਾਂਗੇ ਤਾਂ ਜੋ ਪੰਜਾਬ ਨੂੰ ਰੰਗਲਾ ਪੰਜਾਬ ਬਣਾ ਸਕੀਏ।
Related Posts
ਅੰਮ੍ਰਿਤਪਾਲ ਸਿੰਘ ਦਾ ਭਰਾ ਨੂੰ ਆਈਸ ਡਰੱਗ ਸਮੇਤ ਗ੍ਰਿਫ਼ਤਾਰ, SSP ਜਲੰਧਰ ਨੇ ਕੀਤੇ ਅਹਿਮ ਖੁਲਾਸੇ
ਜਲੰਧਰ: ਜਲੰਧਰ ਦੇ ਫਿਲੌਰ ‘ਚ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਦੇ ਭਰਾ ਹਰਪ੍ਰੀਤ ਸਿੰਘ ਨੂੰ ਪੁਲਿਸ ਨੇ ਨਸ਼ੀਲੇ ਪਦਾਰਥਾਂ…
ਵੱਡੀ ਖ਼ਬਰ: ਪੰਜਾਬ ’ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
ਅੰਮ੍ਰਿਤਸਰ- ਪੰਜਾਬ ਦੇ ਵੱਖ-ਵੱਖ ਸ਼ਹਿਰਾਂ ‘ਚ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਦੱਸ ਦੇਈਏ ਕਿ ਸਵੇਰੇ 10:05 ਵਜੇ ਆਏ…
ਹਿਮਾਚਲ ਦੇ ਕਈ ਜ਼ਿਲ੍ਹਿਆਂ ’ਚ ਬਰਫ਼ਬਾਰੀ, ਕਈ ਸੜਕਾਂ ਬੰਦ
ਸ੍ਰੀਨਗਰ, 11 ਫਰਵਰੀ- ਹਿਮਾਚਲ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਵਿਚ ਪਿਛਲੇ 24 ਘੰਟਿਆਂ ਵਿਚ ਭਾਰੀ ਬਰਫ਼ਬਾਰੀ ਹੋਈ ਹੈ। ਲਾਹੌਲ-ਸਪੀਤੀ, ਕਿਨੌਰ, ਚੰਬਾ…