ਸਿਰਸਾ- ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਨਿਸ਼ਾਨਾ ਵਿੰਨ੍ਹਿਆ। ਕੇਜਰੀਵਾਲ ਨੇ ਕਿਹਾ ਕਿ ਉਸ ਨੂੰ ਇਸ ਲਈ ਗ੍ਰਿਫ਼ਤਾਰ ਕੀਤਾ ਗਿਆ, ਕਿਉਂਕਿ ਸੱਤਾਧਾਰੀ ਪਾਰਟੀ ਉਸ ਨੂੰ ‘ਚੋਰ’ ਦੇ ਰੂਪ ‘ਚ ਪੇਸ਼ ਕਰਨਾ ਚਾਹੁੰਦੀ ਸੀ ਪਰ ਉਨ੍ਹਾਂ ਦੇ ਸਭ ਤੋਂ ਕੱਟੜ ਦੁਸ਼ਮਣ ਵੀ ਮੰਨਦੇ ਹਨ ਕਿ ਉਹ ਭ੍ਰਿਸ਼ਟ ਨਹੀਂ ਹਨ। ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ 5 ਅਕਤੂਬਰ ਨੂੰ ਹੋਣ ਵਾਲੀਆਂ ਰਾਜ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਪਿੰਦਰ ਸਿੰਘ ਦੇ ਪੱਖ ‘ਚ ਹਰਿਆਣਾ ਦੇ ਸਿਰਸਾ ‘ਚ ਰਾਨੀਆ ਵਿਧਾਨ ਸਭਾ ਖੇਤਰ ‘ਚ ਰੋਡ ਸ਼ੋਅ ਕੀਤਾ। ਆਬਕਾਰੀ ਨੀਤੀ ਮਾਮਲੇ ‘ਚ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਪਿਛਲੇ ਹਫ਼ਤੇ ਤਿਹਾੜ ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਕੇਜਰੀਵਾਲ ਨੇ ਦਿੱਲੀ ਦੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ‘ਆਪ’ ਨੇਤਾ ਆਤਿਸ਼ੀ ਨੇ ਬਾਅਦ ‘ਚ ਰਾਸ਼ਟਰੀ ਰਾਜਧਾਨੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ। ਰੋਡ ਸ਼ੋਅ ਦੌਰਾਨ ਇਕ ਸਭਾ ਨੂੰ ਸੰਬੋਧਨ ਕਰਦੇ ਹੋਏ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਨੂੰ ਬਿਨਾਂ ਕਿਸੇ ਕਾਰਨ ਸਾਢੇ 5 ਮਹੀਨੇ ਜੇਲ੍ਹ ‘ਚ ਬਿਤਾਉਣੇ ਪਏ। ਕੇਜਰੀਵਾਲ ਨੇ ਕਿਹਾ,”ਮੇਰੀ ਕੀ ਗਲਤੀ ਸੀ? ਮੇਰੀ ਗਲਤੀ ਇਹ ਹੈ ਕਿ ਮੈਂ 10 ਸਾਲ ਤੱਕ ਦਿੱਲੀ ਦਾ ਮੁੱਖ ਮੰਤਰੀ ਰਿਹਾ, ਮੈਂ ਗਰੀਬਾਂ ਦੇ ਬੱਚਿਆਂ ਲਈ ਚੰਗੇ ਸਰਕਾਰੀ ਸਕੂਲ ਬਣਾਏ। ਪਹਿਲੇ ਦਿੱਲੀ ‘ਚ 7-8 ਘੰਟੇ ਬਿਜਲੀ ਕੱਟਦੀ ਸੀ ਪਰ ਹੁਣ 24 ਘੰਟੇ ਬਿਜਲੀ ਆਉਂਦੀ ਹੈ। ਮੇਰੀ ਗਲਤੀ ਇਹ ਹੈ ਕਿ ਮੈਂ ਦਿੱਲੀ ਅਤੇ ਪੰਜਾਬ ‘ਚ ਬਿਜਲੀ ਮੁਫ਼ਤ ਕਰ ਦਿੱਤੀ। ਉਨ੍ਹਾਂ ਕਿਹਾ,”ਮੇਰੀ ਗਲਤੀ ਇਹ ਹੈ ਕਿ ਮੈਂ ਬਜ਼ੁਰਗਾਂ ਲਈ ਮੁਫ਼ਤ ਤੀਰਥ ਯਾਤਰਾ ਸ਼ੁਰੂ ਕੀਤੀ। ਦਿੱਲੀ ਅਤੇ ਪੰਜਾਬ ‘ਚ ਬਹੁਤ ਸਾਰੇ ਕੰਮ ਹੋਏ। ਕੋਈ ਵੀ ਭ੍ਰਿਸ਼ਟ ਵਿਅਕਤੀ ਇਹ ਕੰਮ ਨਹੀਂ ਕਰ ਸਕਦਾ।”
Related Posts
ਸਿੰਘੂ ਵਿਖੇ ਵਾਪਰੀ ਘਟਨਾ ਸਾਡੇ ਵਿਰੋਧ ਪ੍ਰਦਰਸ਼ਨ ਨੂੰ ਨਹੀਂ ਕਰੇਗੀ ਪ੍ਰਭਾਵਿਤ : ਰਾਕੇਸ਼ ਟਿਕੈਤ
ਨਵੀਂ ਦਿੱਲੀ, 16 ਅਕਤੂਬਰ (ਦਲਜੀਤ ਸਿੰਘ)- ਬੀਕੇਯੂ ਨੇਤਾ ਰਾਕੇਸ਼ ਟਿਕੈਤ ਨੇ ਦਿੱਲੀ-ਹਰਿਆਣਾ ਸਰਹੱਦ ਦੇ ਨੇੜੇ ਸਿੰਘੂ ਵਿਖੇ ਵਾਪਰੀ ਘਟਨਾ ‘ਤੇ…
ਫਾਜ਼ਿਲਕਾ ਪੁਲੀਸ ਵੱਲੋਂ 66 ਕਿੱਲੋ ਅਫੀਮ ਬਰਾਮਦ
ਚੰਡੀਗੜ੍ਹ, ਪੰਜਾਬ ਪੁਲੀਸ ਨੇ ਝਾਰਖੰਡ ਤੋਂ ਚੱਲਣ ਵਾਲੇ ਵੱਡੇ ਅੰਤਰ-ਰਾਜੀ ਅਫੀਮ ਤਸਕਰੀ ਗਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲੀਸ ਨੇ ਗਰੋਹ…
ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਨਾਮਨਜ਼ੂਰ, ਧਾਮੀ ਨੇ ਕਿਹਾ- ਪੰਥ ਨੂੰ ਤੁਹਾਡੀਆਂ ਸੇਵਾਵਾਂ ਦੀ ਲੋੜ
ਅੰਮ੍ਰਿਤਸਰ: ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਦਿੱਤਾ…