ਕਿਸਾਨਾਂ ਦੀ ਪ੍ਰਸ਼ਾਸਨ ਨਾਲ ਬਣੀ ਸਹਿਮਤੀ, ਰਾਹ ਖਾਲੀ ਕਰਨ ਦਾ ਐਲਾਨ

ਅੰਮ੍ਰਿਤਸਰ – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਅੱਜ ਅੰਮ੍ਰਿਤਸਰ ਦੇ ਦੇਵੀਦਾਸਪੁਰਾ ‘ਚ ਰੇਲ ਟਰੈਕ ‘ਤੇ ਰੇਲਾਂ ਰੋਕਣ ਦਾ ਐਲਾਨ ਕੀਤਾ ਗਿਆ ਸੀ। ਹੁਣ ਪ੍ਰਸ਼ਾਸਨ ਨਾਲ ਮੀਟਿੰਗ ਮਗਰੋਂ ਕਿਸਾਨਾਂ ਨੇ ਰੇਲਵੇ ਟ੍ਰੈਕ ਜਾਮ ਕਰਨ ਦਾ ਫ਼ੈਸਲਾ ਮੁਲਤਵੀ ਕਰ ਦਿੱਤਾ ਹੈ। ਉਨ੍ਹਾਂ ਵੱਲੋਂ ਰਾਹ ਖ਼ਾਲੀ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ।

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਅੱਜ ਅੰਮ੍ਰਿਤਸਰ ਦੇ ਦੇਵੀਦਾਸਪੁਰਾ ‘ਚ ਰੇਲ ਟਰੈਕ ‘ਤੇ ਰੇਲਾਂ ਰੋਕਣ ਦਾ ਐਲਾਨ ਕੀਤਾ ਗਿਆ ਸੀ। ਅੰਦੋਲਨ ਸ਼ੁਰੂ ਕਰਨ ਤੋਂ ਪਹਿਲਾਂ ਸਰਕਾਰ ਨੂੰ 12 ਵਜੇ ਤੱਕ ਦਾ ਅਲਟੀਮੇਟਮ ਦਿੱਤਾ ਗਿਆ ਸੀ। ਨਿਰਧਾਰਤ ਸਮੇਂ ਅਨੁਸਾਰ ਵੱਡੀ ਗਿਣਤੀ ਵਿਚ ਕਿਸਾਨ ਰੇਲਵੇ ਟਰੈਕ ‘ਤੇ ਪਹੁੰਚ ਗਏ ਹਾਲਾਂਕਿ ਕਿਸਾਨਾਂ ਵੱਲੋਂ ਕੋਈ ਰੇਲ ਨਹੀਂ ਰੋਕੀ ਗਈ ਪਰ ਕਿਸਾਨਾਂ ਨੇ ਰੇਲਵੇ ਟਰੈਕ ‘ਤੇ ਬੈਠਣ ਲਈ ਟੈਂਟ ਜ਼ਰੂਰ ਲਗਾਏ ਸਨ। ਇਸ ਦੇ ਨਾਲ ਹੀ ਅੰਮ੍ਰਿਤਸਰ ਦੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਮੌਕੇ ‘ਤੇ ਪਹੁੰਚ ਕੇ ਕਿਸਾਨ ਆਗੂਆਂ ਨਾਲ ਮੀਟਿੰਗ ਕੀਤੀ।

Leave a Reply

Your email address will not be published. Required fields are marked *