ਚੰਡੀਗੜ੍ਹ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮੁਹਾਲੀ ਸਥਿਤ ਫੋਰਟਿਸ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।
ਮਿਲੀ ਜਾਣਕਾਰੀ ਮੁਤਾਬਕ ਮਾਨ ਨੂੰ ਬੁੱਧਵਾਰ ਦੇਰ ਰਾਤ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਮਾਨ ਤਿੰਨ ਵਾਰ ਬੇਹੋਸ਼ ਹੋਏ ਅਤੇ ਉਨ੍ਹਾਂ ਦਾ ਡੂੰਘਾ ਡਾਕਟਰੀ ਮੁਆਇਨਾ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੀ ਅਸਲੀ ਸਿਹਤ ਸਮੱਸਿਆ ਬਾਰੇ ਖ਼ੁਲਾਸਾ ਨਹੀਂ ਕੀਤਾ ਗਿਆ, ਪਰ ਸੂਤਰਾਂ ਨੇ ਇਹ ਜ਼ਰੂਰ ਦੱਸਿਆ ਕਿ ਮੁੱਖ ਮੰਤਰੀ ਦੀ ਹਾਲਤ ਸਥਿਰ ਬਣੀ ਹੋਈ ਹੈ। ਇਸ ਸਬੰਧੀ ਟਿੱਪਣੀ ਤੋਂ ਫਿਲਹਾਲ ਫੋਰਟਿਸ ਮੈਨੇਜਮੈਂਟ ਨੇ ਚੁੱਪ ਵੱਟੀ ਹੋਈ ਹੈ।
ਇਸ ਸਬੰਧੀ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।
ਗ਼ੌਰਤਲਬ ਹੈ ਕਿ ਕੁਝ ਦਿਨ ਪਹਿਲਾਂ ਵੀ ਮਾਨ ਨੂੰ ਘੱਟ ਬਲੱਡ ਪ੍ਰੈਸ਼ਰ ਦੀ ਸ਼ਿਕਾਇਤ ਕਾਰਨ ਮੁਹਾਲੀ ਹਵਾਈ ਅੱਡੇ ਤੋਂ ਦਿੱਲੀ ਪਰਤਣਾ ਪਿਆ ਸੀ।