ਚੰਡੀਗੜ੍ਹ : ਖੰਨਾ ਤੋਂ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ, ਪ੍ਰਾਹੁਣਚਾਰੀ, ਉਦਯੋਗ ਤੇ ਕਾਮਰਸ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਵੱਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਬਹੁਤ ਸਾਦੇ ਢੰਗ ਨਾਲ ਪਰਿਵਾਰ ਦੀ ਹਾਜ਼ਰੀ ਵਿਚ ਅਹੁਦਾ ਸੰਭਾਲਿਆ। ਅਰਦਾਸ ਉਪਰੰਤ ਉਨ੍ਹਾਂ ਦੇ ਪਿਤਾ ਭੁਪਿੰਦਰ ਸਿੰਘ ਸੌਂਦ, ਮਾਤਾ ਸੁਖਵਿੰਦਰ ਕੌਰ ਅਤੇ ਪਤਨੀ ਕਮਲਪ੍ਰੀਤ ਕੌਰ ਨੇ ਉਨ੍ਹਾਂ ਨੂੰ ਕੁਰਸੀ ‘ਤੇ ਬੈਠਾਇਆ। ਇਸ ਮੌਕੇ ਉਨ੍ਹਾਂ ਦੇ ਦੋਵੇਂ ਬੱਚੇ ਨਵਰਾਜ ਸਿੰਘ, ਜਸਕੀਰਤ ਕੌਰ ਅਤੇ ਵੱਡੇ ਭਰਾ ਰਮਨਜੀਤ ਸਿੰਘ ਸੌਂਦ ਵੀ ਹਾਜ਼ਰ ਸਨ।
Related Posts
ਜੀ.ਵੀ.ਕੇ. ਗੋਇੰਦਵਾਲ ਸਾਹਿਬ ਪਾਵਰ ਲਿਮਟਿਡ ਨਾਲ ਬਿਜਲੀ ਖ਼ਰੀਦ ਸਮਝੌਤਾ ਰੱਦ ਕਰਨ ਦੀ ਪ੍ਰਵਾਨਗੀ – ਸੀ.ਐਮ ਚੰਨੀ
ਚੰਡੀਗੜ੍ਹ, 30 ਅਕਤੂਬਰ (ਦਲਜੀਤ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਜੀ.ਵੀ.ਕੇ. ਗੋਇੰਦਵਾਲ ਸਾਹਿਬ 2ਘ270 ਮੈਗਾਵਾਟ ਪਾਵਰ…
ਯੂ. ਪੀ. : ਪਰਫਿਊਮ ਵਪਾਰੀ ਪੀਯੂਸ਼ ਜੈਨ ਦੇ ਘਰ ‘ਤੇ ਡੀ.ਜੀ.ਜੀ.ਆਈ ਦੀ ਛਾਪੇਮਾਰੀ ਹੋਈ ਖ਼ਤਮ
ਕਨੌਜ, 29 ਦਸੰਬਰ (ਬਿਊਰੋ)- ਡੀ.ਜੀ.ਜੀ.ਆਈ ਦੇ ਐਡੀਸ਼ਨਲ ਡਾਇਰੈਕਟਰ ਜ਼ਾਕਿਰ ਹੁਸੈਨ ਨੇ ਕਿਹਾ ਹੈ ਕਿ ਅਸੀਂ ਇੱਥੋਂ ਮਿਲਿਆ ਸੋਨਾ ਡੀ.ਆਰ.ਆਈ. ਨੂੰ…
ਸ੍ਰੀ ਕੀਰਤਪੁਰ ਸਾਹਿਬ ਪੁੱਜੇ CM ਭਗਵੰਤ ਮਾਨ ਨੇ ਲੋਕਾਂ ਨੂੰ ਦਿੱਤੀ ਵੱਡੀ ਰਾਹਤ, ਇਕ ਹੋਰ ਟੋਲ ਪਲਾਜ਼ਾ ਕੀਤਾ ਬੰਦ
ਸ੍ਰੀ ਕੀਰਤਪੁਰ ਸਾਹਿਬ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਵਾਸੀਆਂ ਨੂੰ ਇਕ ਹੋਰ ਵੱਡੀ ਰਾਹਤ ਦਿੱਤੀ ਗਈ ਹੈ।…