ਜੈਤੋ -ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿਚ ਆਬਾਦਕਾਰ ਕਿਸਾਨਾਂ ਦੀਆਂ ਹੱਕੀ ਮੰਗਾਂ ਲਈ ਰੋਡ ਜਾਮ ਕੀਤੇ ਗਏ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਅਤੇ ਸੂਬਾ ਜਨਰਲ ਸਕੱਤਰ ਕਾਕਾ ਸਿੰਘ ਕੋਟੜਾ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਤੋਂ ਬਾਅਦ ਤਾਰੋਂ ਪਾਰਲੀਆਂ ਜ਼ਮੀਨਾਂ ਨੂੰ ਆਬਾਦ ਕਰਨ ਵਾਲੇ ਕਿਸਾਨਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਲਈ ਪਿਛਲੇ ਲੰਮੇ ਸਮੇਂ ਤੋਂ ਅੰਦੋਲਨ ਲੜਿਆ ਜਾ ਰਿਹਾ ਹੈ ਅਤੇ 18 ਮਈ 2022 ਤੋਂ ਲੈ ਕੇ ਹੁਣ ਤੱਕ ਵੱਖ-ਵੱਖ ਸਮੇਂ ਪੰਜਾਬ ਸਰਕਾਰ ਵੱਲੋਂ ਸੰਯੁਕਤ ਕਿਸਾਨ ਮੋਰਚਾ ਗ਼ੈਰ ਰਾਜਨੀਤਕ ਭਾਰਤ ਨਾਲ ਹੋਈਆਂ ਮੀਟਿੰਗਾ ਵਿਚ ਇਹ ਮੰਗਾਂ ਮੰਨਣ ਉਪਰੰਤ ਮੁੱਖ ਮੰਤਰੀ ਪੰਜਾਬ ਅਤੇ ਕੈਬਨਿਟ ਮੰਤਰੀਆਂ ਵੱਲੋਂ ਬਾਹਰ ਆ ਕੇ ਮੀਡੀਆ ਵਿਚ ਮੰਗਾਂ ਮੰਨਣ ਸਬੰਧੀ ਬਿਆਨ ਵੀ ਦਿੱਤੇ ਜਾ ਚੁੱਕੇ ਹਨ ਪ੍ਰੰਤੂ ਕਿਸਾਨਾਂ ਨੂੰ ਉਨ੍ਹਾਂ ਦੇ ਹੱਕ ਦੇਣ ਦੀ ਬਜਾਏ ਸਰਕਾਰ ਵੱਲੋਂ ਹੁਣ ਵਾਅਦਾ ਖਿਲਾਫੀ ਕਰਦੇ ਹੋਏ ਕਿਸਾਨਾਂ ਤੋਂ ਜ਼ਮੀਨਾਂ ਖੋਹ ਕੇ ਆਪਣੇ ਚਹੇਤਿਆਂ ਨੂੰ ਦੇਣ ਦੀਆਂ ਹੀ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ। ਕਿਸਾਨ ਆਗੂਆਂ ਨੇ ਅੱਗੇ ਗੱਲਬਾਤ ਕਰਦਿਆਂ ਕਿਹਾ ਕਿ ਸਰਕਾਰਾਂ ਦੀ ਬੇਰੁਖ਼ੀ ਅਤੇ ਲੋਕ ਮਾਰੂ ਨੀਤੀਆਂ ਹੀ ਅੰਦੋਲਨਕਾਰੀਆਂ ਨੂੰ ਸੜਕਾਂ ਉੱਪਰ ਆਉਣ ਲਈ ਮਜਬੂਰ ਕਰਦੀਆਂ ਹਨ।
Related Posts
ਸਾਬਕਾ ਪੀ.ਐੱਮ. ਮਨਮੋਹਨ ਸਿੰਘ ਦੀ ਵਿਗੜੀ ਸਿਹਤ, ਏਮਜ਼ ‘ਚ ਦਾਖਲ
ਨਵੀਂ ਦਿੱਲੀ, 13 ਅਕਤੂਬਰ (ਦਲਜੀਤ ਸਿੰਘ)- ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਬੁਖਾਰ ਦੀ ਸ਼ਿਕਾਇਤ ਤੋਂ ਬਾਅਦ ਏਮਜ਼ ਦਿੱਲੀ ਵਿੱਚ ਦਾਖਲ…
ਪੰਜਾਬ ਵਿਚ 7 ਨਵੰਬਰ ਦੀ ਛੁੱਟੀ !
ਚੰਡੀਗੜ੍ਹ : ਪੰਜਾਬ ਵਿਚ 7 ਨਵੰਬਰ ਵੀਰਵਾਰ ਨੂੰ ਛੱਠ ਪੂਜਾ ਦੀ ਛੁੱਟੀ ਨੂੰ ਲੈ ਕੇ ਸ਼ਸ਼ੋਪੰਜ ਹੈ। ਦਰਅਸਲ ਦੇਸ਼ ਭਰ…
ਸੁਖਬੀਰ ਬਾਦਲ ਨੇ ਪੰਜਾਬ ਸਰਕਾਰ ‘ਤੇ ਖੜ੍ਹੇ ਕੀਤੇ ਸਵਾਲ, ਵਪਾਰ ਦੇ ਮੁੱਦੇ ‘ਤੇ ਕਹੀ ਵੱਡੀ ਗੱਲ
ਸੰਗਰੂਰ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੀਤੇ ਦਿਨ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਗੁੰਮਰਾਹਕੁੰਨ…