ਹਵਾਰਾ ਨੂੰ ਪੰਜਾਬ ਸ਼ਿਫਟ ਕਰਨ ਦੀ ਮੰਗ, ਸੁਪਰੀਮ ਕੋਰਟ ਪਹੁੰਚਿਆ ਮਾਮਲਾ

ਨਵੀਂ ਦਿੱਲੀ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲਕਾਂਡ ਦੇ ਦੋਸ਼ੀ ਜਗਤਾਰ ਹਵਾਰਾ ਨੇ ਸੁਪਰੀਮ ਕੋਰਟ ‘ਚ ਇਕ ਪਟੀਸ਼ਨ ਦਾਇਰ ਕੀਤੀ ਹੈ। ਇਸ ‘ਚ ਉਸ ਨੇ ਖ਼ੁਦ ਨੂੰ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਕਿਸੇ ਜੇਲ੍ਹ ‘ਚ ਸ਼ਿਫਟ ਕਰਨ ਦੀ ਮੰਗ ਕੀਤੀ ਹੈ। ਅਦਾਲਤ ਨੇ ਇਸ ਮਾਮਲੇ ‘ਚ ਕੇਂਦਰ, ਦਿੱਲੀ ਸਰਕਾਰ ਅਤੇ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ।

ਇਸ ਤੋਂ ਬਾਅਦ ਇਸ ਮਾਮਲੇ ਦੀ ਅਗਲੀ ਸੁਣਵਾਈ ਹੋਵੇਗੀ। ਪਟੀਸ਼ਨ ‘ਚ ਦਲੀਲ ਦਿੱਤੀ ਗਈ ਹੈ ਕਿ ਉਹ ਤਿਹਾੜ ਜੇਲ੍ਹ ‘ਚ ਬੰਦ ਇਕ ਸਜ਼ਾ ਯਾਫਤਾ ਕੈਦੀ ਹੈ ਅਤੇ ਉਸ ਖ਼ਿਲਾਫ਼ ਦਿੱਲੀ ‘ਚ ਕੋਈ ਮਾਮਲਾ ਦਰਜ ਨਹੀਂ ਹੈ। ਮੌਜੂਦਾ ਸਮੇਂ ਪੰਜਾਬ ‘ਚ ਦਰਜ ਇਕ ਮਾਮਲੇ ‘ਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ। ਉਹ ਪੰਜਾਬ ਰਾਜ ਦੇ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦਾ ਮੂਲ ਵਾਸੀ ਹੈ। ਉਸ ਨੂੰ ਪੰਜਾਬ ਦੀ ਜੇਲ੍ਹ ‘ਚ ਕੈਦ ਕੀਤਾ ਜਾਣਾ ਚਾਹੀਦਾ।

Leave a Reply

Your email address will not be published. Required fields are marked *