ਸ੍ਰੀ ਮੁਕਤਸਰ ਸਾਹਿਬ, 9 ਸਤੰਬਰ (ਦਲਜੀਤ ਸਿੰਘ)- ਪਨਬੱਸ ਅਤੇ ਪੀ.ਆਰ.ਟੀ.ਸੀ. ਦੇ ਕਾਮਿਆਂ ਵਲੋਂ ਆਪਣੀ ਸਰਵਿਸ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਚੱਲ ਰਹੇ ਸੰਘਰਸ਼ ਤਹਿਤ ਅੱਜ ਪੰਜਾਬ ਭਰ ਦੇ 27 ਬੱਸ ਸਟੈਂਡਾਂ ਨੂੰ ਬੰਦ ਕਰ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਬੱਸ ਸਟੈਂਡ ਬੰਦ ਹੋਣ ਕਾਰਨ ਪ੍ਰਾਈਵੇਟ ਬੱਸਾਂ ਬਾਹਰੋਂ ਚੱਲ ਰਹੀਆਂ ਹਨ।
ਸ੍ਰੀ ਮੁਕਤਸਰ ਸਾਹਿਬ ਡੀਪੂ ਦੇ ਆਗੂ ਤਰਸੇਮ ਸਿੰਘ ਅਤੇ ਹਰਜਿੰਦਰ ਸਿੰਘ ਨੇ ਕਿਹਾ ਕਿ ਜਦੋਂ ਤੱਕ ਸਰਕਾਰ ਮੰਗਾਂ ਨਹੀਂ ਮੰਨਦੀ, ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਤਹਿਤ ਹੀ ਅੱਜ ਬੱਸ ਸਟੈਂਡ 4 ਘੰਟਿਆਂ ਲਈ ਬੰਦ ਕੀਤੇ ਗਏ ਹਨ|