ਢੇਰ : ਈਟੀਟੀ 6635 ਅਧਿਆਪਕ ਯੂਨੀਅਨ ਪੰਜਾਬ ਨੇ ਬਦਲੀਆਂ ਦੀ ਮੰਗ ਨੂੰ ਲੈ ਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ(Harjot bains) ਦੀ ਕੋਠੀ ਦਾ ਅੱਜ ਪਿੰਡ ਗੰਭੀਰਪੁਰ ਵਿਖੇ ਘਿਰਾਓ ਕੀਤਾ। ਯੂਨੀਅਨ ਆਗੂਆਂ ਨੇ ਦੱਸਿਆ ਕਿ ਪਿਛਲੇ ਦਿਨੀਂ ਸਿੱਖਿਆ ਵਿਭਾਗ ਨੇ ਈਟੀਟੀ 6635 ਅਧਿਆਪਕਾਂ ਦੀਆਂ ਬਦਲੀਆਂ ਸਬੰਧੀ ਸਪੈਸ਼ਲ ਮੌਕਾ ਦੇ ਕੇ ਵੀ ਅਧਿਆਪਕਾਂ ਨਾਲ ਕੋਝਾ ਮਜ਼ਾਕ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ 6635 ਅਧਿਆਪਕਾਂ ਨੂੰ ਬਦਲੀਆਂ ਦਾ ਸਪੈਸ਼ਲ ਮੌਕਾ ਦਿੱਤਾ ਗਿਆ ਸੀ ਜਿਸ ਦੌਰਾਨ ਇੱਕਾ ਦੁੱਕਾ ਅਧਿਆਪਕਾਂ ਦੀਆਂ ਹੀ ਬਦਲੀਆਂ ਕੀਤੀਆਂ ਗਈਆਂ ਹਨ। ਇਨ੍ਹਾਂ ਬਦਲੀਆਂ ਦੇ ਆਨਲਾਈਨ ਪੋਰਟਲ ’ਚ ਕਿਸੇ ਵੀ ਤਰ੍ਹਾਂ ਦੀ ਪਾਰਦਰਸ਼ਤਾ ਨਹੀਂ ਦਿਖਾਈ ਗਈ, ਕੋਈ ਵੀ ਮੈਰਿਟ ਸੂਚੀ ਜਾਰੀ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ 29 ਸਤੰਬਰ ਨੂੰ ਫਿਰ ਤੋਂ ਬਦਲੀਆਂ ਤੋਂ ਨਾਖ਼ੁਸ਼ 6635 ਅਧਿਆਪਕਾਂ ਵੱਲੋਂ ਗੰਭੀਰਪੁਰ ਵਿਖੇ ਰੋਸ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ।
Related Posts
ਕਾਂਗਰਸ ਤੇ ਆਪ ਨਹੀਂ ਕਰਦੀਆਂ ਮਹਿਲਾਵਾਂ ਦਾ ਸਤਿਕਾਰ, ਔਰਤਾਂ ਦੀ ਭਲਾਈ ਲਈ ਮੋਦੀ ਸਰਕਾਰ ਕੋਲ ਹਨ ਵੱਡੀਆਂ ਯੋਜਨਾਵਾਂ : ਸਮ੍ਰਿਤੀ ਇਰਾਨੀ
ਗੜ੍ਹਸ਼ੰਕਰ : ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਵਿਖੇ ਅੱਜ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਨੇ ਹਲਕਾ ਉਮੀਦਵਾਰ ਡਾਕਟਰ ਸੁਭਾਸ਼ ਸ਼ਰਮਾ…
ਮੁੱਖ ਸਕੱਤਰ ਵੱਲੋਂ ਭ੍ਰਿਸ਼ਟਾਚਾਰ ਦੇ ਮਾਮਲਿਆਂ ਦਾ ਸਮਾਂਬੱਧ ਨਿਪਟਾਰਾ ਕਰਨ ਦੇ ਨਿਰਦੇਸ਼
ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨੇ ਸਾਰੇ ਵਿਭਾਗਾਂ ਦੇ ਪ੍ਰਬੰਧਕੀ ਸਕੱਤਰਾਂ ਨੂੰ ਭ੍ਰਿਸ਼ਟਾਚਾਰ ਦੇ ਮਾਮਲਿਆਂ…
ਰਾਘਵ ਚੱਢਾ ਨੇ ਸੰਸਦ ‘ਚ ਚੁੱਕਿਆ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦਾ ਮੁੱਦਾ
ਨਵੀਂ ਦਿੱਲੀ- ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਸ਼ੁੱਕਰਵਾਰ ਨੂੰ ਰਾਜ…