ਮੁੰਬਈ : ਮਹਾਰਾਸ਼ਟਰ ਵਿਧਾਨ ਸਭਾ ਚੋਣਾਂ (Maharashtra Assembly Election 2024) ਤੋਂ ਪਹਿਲਾਂ ਮੁੱਖ ਮੰਤਰੀ ਏਕਨਾਥ ਸ਼ਿੰਦੇ (CM Eknath Shinde) ਦੀ ਅਗਵਾਈ ਵਾਲੀ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸੂਬਾ ਸਰਕਾਰ ਨੇ ਸੋਮਵਾਰ ਨੂੰ ਹੋਈ ਕੈਬਨਿਟ ਮੀਟਿੰਗ ‘ਚ ਕਈ ਅਹਿਮ ਫੈਸਲੇ ਲਏ। ਇਸ ਵਿੱਚ ਦੇਸੀ ਗਾਵਾਂ ਨੂੰ ‘ਰਾਜਮਾਤਾ-ਗੋਮਾਤਾ’ ਐਲਾਨਣ ਦਾ ਵੀ ਫੈਸਲਾ ਕੀਤਾ ਗਿਆ ਹੈ।
ਮਹਾਰਾਸ਼ਟਰ ਮੰਤਰੀ ਮੰਡਲ ਦੀ ਬੈਠਕ ‘ਚ ਸੂਬੇ ਦੀਆਂ ਦੇਸੀ ਗਾਵਾਂ ਨੂੰ ‘ਰਾਜਮਾਤਾ-ਗੋਮਾਤਾ’ ਐਲਾਨ ਕਰਨ ਦੇ ਪ੍ਰਸਤਾਵ ‘ਤੇ ਚਰਚਾ ਕੀਤੀ ਗਈ। ਵਿਚਾਰ-ਵਟਾਂਦਰੇ ਤੋਂ ਬਾਅਦ ਇਸ ਪ੍ਰਸਤਾਵ ਨੂੰ ਪ੍ਰਵਾਨ ਕਰ ਲਿਆ ਗਿਆ ਹੈ ਤੇ ਇਸ ਸਬੰਧੀ ਸਰਕਾਰੀ ਹੁਕਮ (ਜੀ.ਆਰ.) ਜਾਰੀ ਕਰ ਦਿੱਤਾ ਗਿਆ ਹੈ।