ਮਾਨਸਾ, ਆੜ੍ਹਤੀਏ, ਮਜ਼ਦੂਰ ਅਤੇ ਸ਼ੈਲਰ ਮਾਲਕ ਹੜਤਾਲ ’ਤੇ ਹੋਣ ਕਾਰਨ ਸੂਬੇ ਵਿੱਚ ਭਲਕੇ ਪਹਿਲੀ ਅਕਤੂਬਰ ਤੋਂ ਸ਼ੁਰੂ ਹੋ ਰਹੀ ਝੋਨੇ ਦੀ ਖਰੀਦ ਲਈ ਸਰਕਾਰੀ ਅਧਿਕਾਰੀ ਅੱਜ ਸਾਰਾ ਦਿਨ ਉਨ੍ਹਾਂ ਨੂੰ ਮਨਾਉਣ ਵਿੱਚ ਰੁੱਝੇ ਰਹੇ ਪਰ ਗੱਲ ਕਿਸੇ ਤਣ-ਪੱਤਣ ਨਹੀਂ ਲੱਗੀ। ਸੂਬੇ ਵਿਚ ਇਸ ਵਾਰ ਪਹਿਲਾਂ ਦੇ ਮੁਕਾਬਲੇ ਵੱਧ ਰਕਬੇ ਵਿਚ ਲੱਗਿਆ ਝੋਨਾ ਸਰਕਾਰ ਦੀ ਸਿਰਦਰਦੀ ਵਧਾਉਣ ਲੱਗਿਆ ਹੈ, ਜਿਸ ਕਰਕੇ ਪੰਜਾਬ ਸਰਕਾਰ ਵੱਲੋਂ ਪਹਿਲੀ ਅਕਤੂਬਰ ਤੋਂ ਝੋਨੇ ਦੀ ਖਰੀਦ ਲਈ ਡਿਪਟੀ ਕਮਿਸ਼ਨਰਾਂ ਨੂੰ ਮੁੱਢਲੇ ਪ੍ਰਬੰਧ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਇਸ ਤਹਿਤ ਜ਼ਿਲ੍ਹਿਆਂ ਵਿਚ ਸਾਉਣੀ ਦੀ ਇਸ ਮੁੱਖ ਫਸਲ ਨੂੰ ਖਰੀਦਣ ਲਈ ਸਰਕਾਰੀ ਉਪਰਾਲੇ ਹੋਣੇ ਸ਼ੁਰੂ ਹੋ ਗਏ ਹਨ।
Related Posts
ਛੁੱਟੀਆਂ ਦਾ ਫੈਸਲਾ ਕਿਉਂ ਬਦਲਿਆਂ
ਚੰਡੀਗੜ੍ਹ,14ਮਈ : ਪੰਜਾਬ ਸਰਕਾਰ ਨੇ ਸਕੂਲਾਂ ਗਰਮੀਆਂ ਦੀਆਂ ਛੁੱਟੀਆਂ 15 ਮਈ ਥਾਂ ਪਹਿਲੀ ਜੂਨ ਤੋਂ ਤੀਹ ਜੂਨ ਤਕ ਦਾ ਫੈਸਲਾ…
ਕਾਂਗਰਸ ਵੱਲੋਂ 41 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ, 16 ਜਨਾਨੀਆਂ ਨੂੰ ਦਿੱਤੀ ਟਿਕਟ
ਨਵੀਂ ਦਿੱਲੀ, 20 ਜਨਵਰੀ (ਬਿਊਰੋ)- ਕਾਂਗਰਸ ਨੇ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕੀਤੀ ਹੈ, ਇਸ ਸੂਚੀ ’ਚ ਕੁੱਲ 41 ਉਮੀਦਵਾਰਾਂ…
ਧੁੰਦ ਤੇ ਠੰਢ ਦਾ ਅਸਰ, 300 ਤੋਂ ਵੱਧ ਟਰੇਨਾਂ ਹੋਈਆਂ ਰੱਦ, ਸ਼ਤਾਬਦੀ ਸਮੇਤ ਇਹ ਟਰੇਨਾਂ ਲੇਟ
ਬਿਜ਼ਨਸ ਡੈਸਕ : ਉੱਤਰੀ ਭਾਰਤ ’ਚ ਕੜਾਕੇ ਦੀ ਠੰਢ ਦੇ ਨਾਲ-ਨਾਲ ਧੁੰਦ ਵੀ ਦੇਖਣ ਨੂੰ ਮਿਲ ਰਹੀ ਹੈ। ਸੋਮਵਾਰ ਨੂੰ…