ਮੁੰਬਈ : ਬੋਰੀਵਲੀ ਦੀ ਮੈਜਿਸਟ੍ਰੇਟ ਕੋਰਟ ਨੇ ਸੋਮਵਾਰ ਨੂੰ ਸਮਾਜਕ ਵਰਕਰ ਮੋਹਸਿਨ ਸ਼ੇਖ ਦੀ ਸ਼ਿਕਾਇਤ ’ਤੇ ਅਦਾਕਾਰਾ ਰਵੀਨਾ ਟੰਡਨ ਦੇ ਖਿਲਾਫ਼ ਮੁੰਬਈ ਪੁਲਿਸ ਨੂੰ ਜਾਂਚ ਕਰਨ ਦਾ ਨਿਰਦੇਸ਼ ਦਿੱਤਾ ਹੈ। ਕੋਰਟ ਨੇ ਪੁਲਿਸ ਨੂੰ ਤਿੰਨ ਜਨਵਰੀ 2025 ਤੱਕ ਰਿਪੋਰਟ ਸੌਂਪਣ ਦਾ ਨਿਰਦੇਸ਼ ਦਿੱਤਾ ਹੈ। ਮਾਮਲੇ ਦੀ ਸੁਣਵਾਈ ਦੀ ਅਗਲੀ ਤਰੀਕ ਇਕ ਮਾਰਚ 2025 ਨੂੰ ਹੋਵੇਗੀ। ਮੋਹਸਿਨ ਸ਼ੇਖ ਨੇ ਆਪਣੀ ਸ਼ਿਕਾਇਤ ’ਚ ਅਦਾਕਾਰਾ ਦੇ ਖਿਲਾਫ਼ ਆਈਪੀਸੀ ਦੀ ਧਾਰਾ 500 ਤੇ 506 ਦੇ ਤਹਿਤ ਕਾਰਵਾਈ ਦੀ ਮੰਗ ਕੀਤੀ ਹੈ। ਮੋਹਸਿਨ ਸ਼ੇਖ ਨੇ ਆਪਣੇ ਟਵਿੱਟਰ ਹੈਂਡਲ ’ਤੇ ਰਵੀਨਾ ਟੰਡਨ ਦੀ ਕਥਿਤ ਰੋਡ ਰੇਜ ਘਟਨਾ ਦਾ ਵੀਡੀਓ ਪੋਸਟ ਕੀਤਾ ਸੀ। ਮਿਡ ਡੇ ਨਾਲ ਇੰਟਰਵਿਊ ’ਚ ਸ਼ੇਖ ਨੇ ਕਿਹਾ ਕਿ ਵੀਡੀਓ ਸਾਂਝਾ ਕਰਨ ਦੇ ਬਾਅਦ ਸਿਆਸਤਦਾਨਾਂ ਸਮੇਤ ਰਵੀਨਾ ਨਾਲ ਜੁੜੇ ਵੱਖ ਵੱਖ ਪ੍ਰਭਾਵਸ਼ਾਲੀ ਲੋਕਾਂ ਨੇ ਉਨ੍ਹਾਂ ’ਤੇ ਵੀਡੀਓ ਹਟਾਉਣ ਦਾ ਦਬਾਅ ਪਾਇਆ।
Related Posts
ਮੁੱਠਭੇੜ ‘ਚ 3 ਅੱਤਵਾਦੀ ਢੇਰ
ਸ੍ਰੀਨਗਰ, 5 ਅਕਤੂਬਰ-ਸੁਰੱਖਿਆ ਬਲਾਂ ਨੇ ਸ਼ੋਪੀਆਂ ਦੇ ਦਰਾਚ ਖੇਤਰ ਵਿਚ ਇਕ ਮੁਕਾਬਲੇ ਵਿਚ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਨਾਲ ਜੁੜੇ ਤਿੰਨ…
ਨਾਮੀ ਗੈਂਗਸਟਰ ਨਰੂਆਣਾ ਦੇ ਕਰੀਬੀ ਰਹੇ ਅਜ਼ੀਜ਼ ਖਾਂ ਦੀ ਸੜਕ ਹਾਦਸੇ ’ਚ ਮੌਤ
ਤਲਵੰਡੀ ਸਾਬੋ, 3 ਜਨਵਰੀ – ਨਾਮੀ ਗੈਂਗਸਟਰ ਮਰਹੂਮ ਕੁਲਬੀਰ ਨਰੂਆਣਾ ਦੇ ਕਰੀਬੀ ਸਾਥੀ ਰਹੇ ਅਤੇ ਗੈਂਗਸਟਰ ਮਨਪ੍ਰੀਤ ਮੰਨਾ ਦੇ ਵਿਰੋਧੀਆਂ…
ਪਤਨੀ ਦੀ ਮੌਤ ਨੂੰ ਲੈ ਕੇ ਲੱਗੇ ਸਾਰੇ ਦੋਸ਼ਾਂ ਤੋਂ ਕਾਂਗਰਸ ਨੇਤਾ ਸ਼ਸ਼ੀ ਥਰੂਰ ਬਰੀ
ਨਵੀਂ ਦਿੱਲੀ, 18 ਅਗਸਤ (ਦਲਜੀਤ ਸਿੰਘ)- ਦਿੱਲੀ ਦੀ ਇਕ ਅਦਾਲਤ ਨੇ ਸੁਨੰਦਾ ਪੁਸ਼ਕਰ ਦੀ ਮੌਤ ਦੇ ਮਾਮਲੇ ਵਿਚ ਕਾਂਗਰਸ ਨੇਤਾ…