ਜਲੰਧਰ : ਗੰਨੇ ਦੀ ਫ਼ਸਲ ਦੀ ਅਦਾਇਗੀ ਨਾ ਕੀਤੇ ਜਾਣ ਦੇ ਵਿਰੋਧ ‘ਚ ਕਿਸਾਨ ਮਜ਼ਦੂਰ ਮੋਰਚਾ ਨੇ 3 ਅਕਤੂਬਰ ਨੂੰ ਦੁਪਹਿਰ 12.30 ਵਜੇ ਤੋਂ 2.30 ਵਜੇ ਤਕ ਰੇਲ ਗੱਡੀਆਂ ਰੋਕਣ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਲੰਧਰ ਦੇ ਪੰਜਾਬ ਪ੍ਰੈੱਸ ਕਲੱਬ ਵਿਖੇ ਕੀਤੀ ਗਈ ਪ੍ਰੈਸ ਕਾਨਫਰੰਸ ਦੌਰਾਨ ਯੂਨੀਅਨ ਦੇ ਆਗੂ ਸਰਵਣ ਸਿੰਘ ਪੰਧੇਰ ਤੇ ਸਤਨਾਮ ਸਿੰਘ ਨੇ ਦੱਸਿਆ ਕਿ 3 ਅਕਤੂਬਰ ਨੂੰ ਪੰਜਾਬ ਸਮੇਤ ਹਰਿਆਣਾ, ਰਾਜਸਥਾਨ, ਤਾਮਿਲਨਾਡੂ, ਮੱਧ ਪ੍ਰਦੇਸ਼ ਅਤੇ ਉੱਤਰ ਪ੍ਰਦੇਸ਼ ‘ਚ ਵੀ ਟ੍ਰੇਨਾਂ ਰੋਕਣ ਦਾ ਫੈਸਲਾ ਲਿਆ ਗਿਆ ਹੈ। ਇਸ ਦੌਰਾਨ ਸਰਕਾਰ ਖਿਲਾਫ ਭਾਰੀ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
Related Posts
ਰਾਕੇਸ਼ ਟਿਕੈਤ ਦਾ ਵੱਡਾ ਬਿਆਨ, ਕਿਹਾ – ਚੋਣਾਂ ਵਿਚ ਨਹੀਂ ਕਰਨਗੇ ਕਿਸੇ ਦਾ ਵੀ ਸਮਰਥਨ
ਨਵੀਂ ਦਿੱਲੀ, 19 ਜਨਵਰੀ (ਬਿਊਰੋ)- ਬੀ.ਕੇ.ਯੂ. ਆਗੂ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਕਿਸਾਨ ਅੰਦੋਲਨ ਦੀ ਸਭ ਤੋਂ ਵੱਡੀ ਜਿੱਤ ਇਹ…
ਅਨਿਰੁੱਧ ਤਿਵਾੜੀ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਵਿਨੀ ਮਹਾਜਨ ਨੂੰ ਹਟਾਇਆ ਗਿਆ
ਚੰਡੀਗਡ਼੍ਹ : ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅਹੁਦਾ ਸੰਭਾਲਣ ਤੋਂ ਬਾਅਦ ਕਈ ਪ੍ਰਸ਼ਾਸਨਿਕ ਫੇਰਬਦਲ ਕੀਤੇ ਹਨ।…
ਸ਼ਿਮਲਾ: ਸ਼ੋਘੀ-ਮੇਹਲੀ ਬਾਈਪਾਸ ਰੋਡ ‘ਤੇ ਵਾਪਰਿਆ ਦਰਦਨਾਕ ਹਾਦਸਾ, 3 ਦੀ ਮੌਤ
ਸ਼ਿਮਲਾ- ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਦੇ ਸ਼ੋਘੀ ਮੇਹਲੀ ਬਾਈਪਾਸ ਰੋਡ ‘ਤੇ ਇਕ ਕਾਰ ਦੇ ਖੱਡ ਵਿਚ ਡਿੱਗ ਜਾਣ ਕਾਰਨ…