ਚੰਡੀਗੜ੍ਹ : ਮੰਡੀਆਂ ਵਿਚ ਕਿਸਾਨਾਂ ਦੀ ਖੱਜਲ-ਖੁਆਰੀ ਰੋਕਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ। ਇਸ ਸੰਬੰਧ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਸੂਬੇ ਦੀਆਂ ਮੰਡੀਆਂ ‘ਚ ਝੋਨੇ ਦੀ ਨਿਰਵਿਘਨ ਖਰੀਦ ਨੂੰ ਲੈ ਕੇ ਮੰਤਰੀਆਂ, ਵਿਧਾਇਕਾਂ ਅਤੇ ਅਫ਼ਸਰ ਸਾਹਿਬਾਨਾਂ ਨਾਲ ਮੀਟਿੰਗ ਕੀਤੀ। ਨਾਲ ਹੀ ਉਨ੍ਹਾਂ ਨੂੰ ਮੰਡੀਆਂ ਦੇ ਦੌਰੇ ਕਰਨ ਲਈ ਨਿਰਦੇਸ਼ ਜਾਰੀ ਕੀਤੇ ਹਨ।
ਮੁੱਖ ਮੰਤਰੀ ਨੇ ਆਖਿਆ ਕਿ ਮੰਡੀਆਂ ‘ਚ ਝੋਨੇ ਦੀ ਫ਼ਸਲ ਦੀ ਖ਼ਰੀਦ, ਲਿਫਟਿੰਗ ਦੇ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਨੂੰ ਕਿਹਾ ਗਿਆ ਹੈ ਤਾਂ ਜੋ ਸਾਡੇ ਕਿਸਾਨ ਭਰਾਵਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਨਾਲ ਹੀ ਅਸੀਂ ਸ਼ੈਲਰ ਮਾਲਕਾਂ ਦੀਆਂ ਅਸਲ ਮੰਗਾਂ ਨੂੰ ਵੀ ਕੇਂਦਰ ਸਰਕਾਰ ਮੂਹਰੇ ਚੁੱਕ ਰਹੇ ਹਾਂ। ਸੂਬਾ ਸਰਕਾਰ ਵੱਲੋਂ ਮਜ਼ਦੂਰਾਂ ਨੂੰ ਲਾਭ ਪਹੁੰਚਾਉਣ ਲਈ ਮੰਡੀ ਲੇਬਰ ਚਾਰਜ ‘ਚ ਵੀ ਬੇਮਿਸਾਲ ਵਾਧਾ ਕੀਤਾ ਗਿਆ ਹੈ।