ਕਾਂਗਰਸੀਆਂ ਨਾਲ ਵਿਵਾਦ ਤੋਂ ਬਾਅਦ ਗੁਰਦਾਸਪੁਰ ਦੇ ਡੀ. ਸੀ. ਦਾ ਵੱਡਾ ਬਿਆਨ

ਗੁਰਦਾਸਪੁਰ- : ਬੀਤੇ ਦਿਨੀਂ ਡੀ. ਸੀ. ਗੁਰਦਾਸਪੁਰ ਦੇ ਦਫ਼ਤਰ ਵਿਚ ਗੁਰਦਾਸਪੁਰ ਤੋਂ ਮੈਂਬਰ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਤੋਂ ਇਲਾਵਾ ਹੋਰ ਕਾਂਗਰਸੀ ਆਗੂਆਂ ਦੀ ਤਿੱਖੀ ਬਹਿਸ ਦੀ ਵੀਡੀਓ ਸਾਹਮਣੇ ਆਈ ਸੀ। ਇਸ ਤੋਂ ਬਾਅਦ ਅੱਜ ਡੀ. ਸੀ. ਗੁਰਦਾਸਪੁਰ ਨੇ ਇਸ ਗੱਲ ਦਾ ਜਵਾਬ ਦਿੰਦੇ ਹੋਏ ਕਿਹਾ ਹੈ ਕਿ ਬਾਕੀ ਸਾਰੇ ਲੀਡਰ ਸ਼ਾਂਤ ਸਨ ਸਿਰਫ ਗੁਰਦਾਸਪੁਰ ਤੋਂ ਵਿਧਾਇਕ ਵਰਿੰਦਰਮੀਤ ਪਾਹੜਾ ਨੇ ਤਲਖੀ ਵਾਲੀ ਗੱਲ ਕੀਤੀ, ਜਿਸ ਮਗਰੋਂ ਮੈਂਬਰ ਆਫ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ ਵੀ ਉਨ੍ਹਾਂ ਦੇ ਹੱਕ ਵਿਚ ਤਲਖੀ ਵਜੋਂ ਬੋਲੇ। ਡੀ. ਸੀ. ਨੇ ਕਿਹਾ ਕਿ ਮੇਰੇ ਲਈ ਸਾਰੇ ਸਤਿਕਾਰਯੋਗ ਹਨ। ਉਨ੍ਹਾਂ ਨੂੰ ਚਾਹ ਵੀ ਪਲਾਈ ਗਈ ਸੀ ਪਰ ਜੇਕਰ ਮੈਂਬਰ ਪਾਰਲੀਮੈਂਟ ਨੇ ਮੇਰੇ ਖ਼ਿਲਾਫ ਸ਼ਿਕਾਇਤ ਕੀਤੀ ਹੈ। ਮੈਨੂੰ ਇਸ ਦਾ ਕੋਈ ਡਰ ਨਹੀਂ ਹੈ।

ਡੀ. ਸੀ. ਨੇ ਕਿਹਾ ਕਿ ਉਨ੍ਹਾਂ ਨੇ ਵਾਇਰਲ ਹੋਈ ਵੀਡੀਓ ਨੂੰ ਲਕਾਉਣ ਲਈ ਉਨ੍ਹਾਂ ਖ਼ਿਲਾਫ਼ ਸ਼ਿਕਾਇਤ ਕੀਤੀ ਹੋ ਸਕਦੀ ਹੈ ਜੇਕਰ ਮੇਰੇ ਕੋਲੋਂ ਜਵਾਬ ਮੰਗਿਆ ਜਾਵੇਗਾ ਤਾਂ ਮੈਂ ਉਸ ਦਾ ਜਵਾਬ ਦੇਣ ਲਈ ਤਿਆਰ ਹਾਂ, ਮੈਨੂੰ ਕਿਸੇ ਗੱਲ ਦਾ ਕੋਈ ਵੀ ਡਰ ਨਹੀਂ ਹੈ।

Leave a Reply

Your email address will not be published. Required fields are marked *