ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਵਿਚ ਹੋਣ ਵਾਲੀਆਂ ਪੰਚਾਇਤੀ ਚੋਣਾਂ ਵਿਚ ਰਾਖਵੇਂਕਰਨ ਸਬੰਧੀ ਪਾਈਆਂ ਪਟੀਸ਼ਨਾਂ ਨੂੰ ਰੱਦ ਕਰ ਦਿੱਤਾ ਹੈ। ਅਦਾਲਤ ਨੇ ਵੱਖ ਵੱਖ ਵਾਰਡਾਂ ਵਿਚ ਵੰਡੀਆਂ ਵੋਟਾਂ ਵੀ ਦਰੁਸਤ ਕਰਨ ਦੇ ਹੁਕਮ ਦਿੱਤੇ ਹਨ। ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਹੁਕਮ ਦਿੱਤਾ ਹੈ ਕਿ ਚੁੱਲ੍ਹਾ ਟੈਕਸ ਦੇ ਮਾਮਲੇ ਛੇਤੀ ਨਿਪਟਾਏ ਜਾਣ। ਇਸ ਸਬੰਧੀ ਚੋਣ ਲੜਨ ਦੇ ਚਾਹਵਾਨਾਂ ਨੇ ਪਟੀਸ਼ਨਾਂ ਵਿਚ ਮੰਗ ਕੀਤੀ ਸੀ ਕਿ ਪੰਜਾਬ ਸਰਕਾਰ ਚੁੱਲ੍ਹਾ ਟੈਕਸ ਦੇ ਵੇਰਵੇ ਨਹੀਂ ਦੇ ਰਹੀ। ਦੱਸ ਦੇਈਏ ਕਿ ਪੰਚਾਇਤੀ ਚੋਣਾਂ ਨੂੰ ਲੈ ਕੇ ਹਾਈ ਕੋਰਟ ਵਿਚ ਵੱਡੀ ਗਿਣਤੀ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਸਨ, ਜਿਨ੍ਹਾਂ ਦਾ ਅੱਜ ਅਦਾਲਤ ਨੇ ਨਿਪਟਾਰਾ ਕਰ ਦਿੱਤਾ ਹੈ।
Related Posts
ਬਰਫਬਾਰੀ ਨੇ ਰੋਕੀ ਹਿਮਾਚਲ ਦੀ ਰਫਤਾਰ, 774 ਸੜਕਾਂ ਬੰਦ
ਸ਼ਿਮਲਾ/ਜੰਮੂ, 11 ਜਨਵਰੀ (ਬਿਊਰੋ)- ਬਰਫਬਾਰੀ ਨੇ ਹਿਮਾਚਲ ਦੀ ਰਫਤਾਰ ਰੋਕ ਦਿੱਤੀ ਹੈ। ਸੂਬੇ ’ਚ 2 ਨੈਸ਼ਨਲ ਹਾਈਵੇ ਸਮੇਤ 700 ਤੋਂ…
ਮੈਂ ਕੰਗਨਾ ਦੇ ਕਿਸਾਨ ਧਰਨੇ ਪ੍ਰਤੀ ਬਿਆਨ ’ਤੇ ਤੁਰੰਤ ਨਰਾਜ਼ਗੀ ਜਤਾਈ ਸੀ: ਹਰਜੀਤ ਗਰੇਵਾਲ
ਚੰਡੀਗੜ੍ਹ, ਭਾਜਪਾ ਦੀ ਪੰਜਾਬ ਇਕਾਈ ਦੇ ਸੀਨੀਅਰ ਆਗੂ ਹਰਜੀਤ ਗਰੇਵਾਲ ਨੇ ਕਿਹਾ ਕਿ ਮੈਂ ਕਿਸਾਨਾਂ ਦੇ ਧਰਨੇ ਨੂੰ ਲੈ ਕੇ…
Mohali Airport ‘ਤੇ ਲੱਗੇਗਾ ਸ਼ਹੀਦ ਭਗਤ ਸਿੰਘ ਦਾ 35 ਫੁੱਟ ਉੱਚਾ ਬੁੱਤ, CM ਭਗਵੰਤ ਮਾਨ ਨੇ ਕੀਤਾ ਐਲਾਨ
ਜਲੰਧਰ : ਮੁੱਖ ਮੰਤਰੀ ਭਾਗਵਤ ਮਾਨ (Bhagwant Mann) ਨੇ ਕਿਹਾ ਕਿ ਸੂਬਾ ਸਰਕਾਰ (Punjab Government) ਨੇ ਮੁਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ…