ਅੰਮ੍ਰਿਤਸਰ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਸਰੀਰ ਵਿੱਚ ਤੇਜ਼ ਦਰਦ ਦੀ ਸ਼ਿਕਾਇਤ ਤੋਂ ਬਾਅਦ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਦੇ ਨਿੱਜੀ ਸਹਾਇਕ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖਾਂ ਦਾ ਸਰਵਉੱਚ ਅਸਥਾਨ ਹੈ।
ਜਥੇਦਾਰ ਦੇ ਨਿੱਜੀ ਸਹਾਇਕ ਤਲਵਿੰਦਰ ਸਿੰਘ ਬੁੱਟਰ ਨੇ ਦੱਸਿਆ ਕਿ ਸਿੰਘ ਸਾਹਿਬ ਨੂੰ ਬੁੱਧਵਾਰ ਰਾਤ ਨੂੰ ਗੁਰੂ ਰਾਮਦਾਸ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿੱਚ ਦਾਖਲ ਕਰਵਾਇਆ ਗਿਆ ਸੀ ਅਤੇ ਡਾਕਟਰੀ ਜਾਂਚ ਦੌਰਾਨ ਵਾਇਰਲ ਇਨਫੈਕਸ਼ਨ ਦਾ ਪਤਾ ਲੱਗਾ। ਉਨ੍ਹਾਂ ਕਿਹਾ ਕਿ ਸਿੰਘ ਸਾਹਿਬ ਡਾਕਟਰਾਂ ਦੀ ਟੀਮ ਦੀ ਨਿਗਰਾਨੀ ਹੇਠ ਹਨ।