ਮੇਵਾਤ : ਕਾਂਗਰਸ ਨੇਤਾ ਰਾਹੁਲ ਗਾਂਧੀ (Rahul Gandhi) ਨੇ ਹਰਿਆਣਾ ਚੋਣ ਪ੍ਰਚਾਰ ਦੇ ਆਖ਼ਰੀ ਦਿਨ ਮੇਵਾਤ ਜ਼ਿਲ੍ਹੇ ਦੀ ਨੂਹ ਵਿਧਾਨ ਸਭਾ ਸੀਟ ‘ਤੇ ਆਯੋਜਿਤ ਜਨ ਸਭਾ ਨੂੰ ਸੰਬੋਧਨ ਕੀਤਾ।
ਇਸ ਦੌਰਾਨ ਰਾਹੁਲ ਗਾਂਧੀ ਨੇ ਕਿਹਾ ਕਿ ਬੇਰੁਜ਼ਗਾਰੀ ਕਾਰਨ ਹਰਿਆਣਾ ਦੇ ਨੌਜਵਾਨ ਰੁਜ਼ਗਾਰ ਲਈ ਅਮਰੀਕਾ ਜਾ ਰਹੇ ਹਨ ਅਤੇ ਉਨ੍ਹਾਂ ਅਮਰੀਕਾ ਵਿੱਚ ਉਨ੍ਹਾਂ ਨੌਜਵਾਨਾਂ ਨਾਲ ਗੱਲਬਾਤ ਕੀਤੀ ਹੈ। ਉਨ੍ਹਾਂ ਨੇ ਰੁਜ਼ਗਾਰ ਲਈ ਆਪਣੇ ਪਰਿਵਾਰ ਤੋਂ ਦੂਰੀ ਬਣਾ ਲਈ ਹੈ।
ਮਹਿਲਾ ਸ਼ਕਤੀ ਯੋਜਨਾ ਤਹਿਤ 2000 ਰੁਪਏ
ਰਾਹੁਲ ਗਾਂਧੀ ਨੇ ਵਾਅਦਾ ਕੀਤਾ ਕਿ ਜੇ ਕਾਂਗਰਸ ਸਰਕਾਰ ਸੱਤਾ ਵਿੱਚ ਆਉਂਦੀ ਹੈ ਤਾਂ ਹਰ ਵਰਗ ਦੇ ਨੌਜਵਾਨਾਂ ਨੂੰ ਹਰਿਆਣਾ ਵਿੱਚ ਦੋ ਲੱਖ ਨੌਕਰੀਆਂ ਦੇ ਕੇ ਰੁਜ਼ਗਾਰ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਹਰਿਆਣਾ ਵਿੱਚ ਕਾਂਗਰਸ ਦੀ ਹਨੇਰੀ ਚੱਲ ਰਹੀ ਹੈ। ਜੇ ਕਾਂਗਰਸ ਦੀ ਸਰਕਾਰ ਬਣੀ ਤਾਂ ਲੋਕਾਂ ਨੂੰ ਮਹਿੰਗਾਈ ਤੋਂ ਰਾਹਤ ਮਿਲੇਗੀ।
ਗੈਸ ਸਿਲੰਡਰ ਦੀ ਕੀਮਤ 500 ਰੁਪਏ ਹੋਵੇਗੀ। ਮਹਿਲਾ ਸ਼ਕਤੀ ਯੋਜਨਾ ਤਹਿਤ 2000 ਰੁਪਏ ਦਿੱਤੇ ਜਾਣਗੇ। ਕਾਂਗਰਸੀ ਆਗੂ ਨੇ ਕਿਹਾ ਕਿ ਔਰਤਾਂ ਦੇ ਖਾਤਿਆਂ ‘ਚ ਹਾਰਡ ਪੈਸੇ ਜਮ੍ਹਾ ਕਰਵਾਏ ਜਾਣਗੇ।