ਚੰਡੀਗੜ੍ਹ : ਹਰਿਆਣਾ ਵਿਧਾਨ ਸਭਾ ਚੋਣਾਂ 2024 (Haryana Election 2024) ਦੌਰਾਨ ਭਾਜਪਾ ਨੂੰ ਵੱਡਾ ਝਟਕਾ ਲੱਗਾ ਹੈ। ਅਸ਼ੋਕ ਤੰਵਰ (Ashok Tanwar) ਪਾਰਟੀ ਛੱਡ ਕੇ ਮੁੜ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ।
ਅਸ਼ੋਕ ਤੰਵਰ ਵੀਰਵਾਰ ਨੂੰ ਰਾਹੁਲ ਗਾਂਧੀ ਦੀ ਮੌਜੂਦਗੀ ‘ਚ ਪਾਰਟੀ ‘ਚ ਵਾਪਸ ਆਏ। ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਪਾਰਟੀ ਦੇ ਝੰਡੇ ਨਾਲ ਉਨ੍ਹਾਂ ਦਾ ਸਵਾਗਤ ਕੀਤਾ।