ਅੰਬਾਲਾ- ਹਰਿਆਣਾ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਵਿਜ ਨੇ ਸ਼ਨੀਵਾਰ ਨੂੰ ਦੁਹਰਾਇਆ ਕਿ ਜੇਕਰ ਪਾਰਟੀ ਚਾਹੇਗੀ ਤਾਂ ਉਹ ਮੁੱਖ ਮੰਤਰੀ ਬਣ ਜਾਣਗੇ। ਹਰਿਆਣਾ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਵਾਲੇ ਦਿਨ ਮੀਡੀਆ ਨਾਲ ਗੱਲ ਕਰਦਿਆਂ ਵਿਜ ਨੇ ਕਿਹਾ,”ਜੇਕਰ ਪਾਰਟੀ ਚਾਹੇਗੀ ਤਾਂ ਤੁਹਾਡੇ ਨਾਲ ਅਗਲੀ ਮੁਲਾਕਾਤ ਮੁੱਖ ਮੰਤਰੀ ਵਜੋਂ ਹੋਵੇਗੀ।” ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਭਾਰਤੀ ਜਨਤਾ ਪਾਰਟੀ ਦੀ ਹੀ ਬਣੇਗੀ। ਮੁੱਖ ਮੰਤਰੀ ਦੇ ਅਹੁਦੇ ਲਈ ਆਪਣੀ ਦਾਅਵੇਦਾਰੀ ਸਬੰਧੀ ਪੁੱਛੇ ਸਵਾਲ ਦੇ ਜਵਾਬ ‘ਚ ਉਨ੍ਹਾਂ ਕਿਹਾ ਕਿ ਉਨ੍ਹਾਂ ਕਦੇ ਵੀ ਮੁੱਖ ਮੰਤਰੀ ਦੇ ਅਹੁਦੇ ਦਾ ਦਾਅਵਾ ਨਹੀਂ ਕੀਤਾ। ਜਦੋਂ 2014 ‘ਚ ਭਾਜਪਾ ਦੀ ਸਰਕਾਰ ਬਣੀ ਸੀ, ਉਦੋਂ ਵੀ ਉਨ੍ਹਾਂ ਨੂੰ ਮੁੱਖ ਮੰਤਰੀ ਬਣਾਇਆ ਜਾ ਸਕਦਾ ਸੀ ਕਿਉਂਕਿ ਕਾਂਗਰਸ ਸਰਕਾਰ ਦੇ ਕਾਰਜਕਾਲ (2009-2014) ਦੌਰਾਨ ਉਹ ਭਾਜਪਾ ਵਿਧਾਇਕ ਦਲ ਦੇ ਆਗੂ ਸਨ ਅਤੇ ਉਨ੍ਹਾਂ ਨੇ 5 ਸਾਲ ਸਰਕਾਰ ਦੀ ਨੱਕ ‘ਚ ਦਮ ਕਰ ਰੱਖਿਆ ਸੀ।
Related Posts
ਅੰਮ੍ਰਿਤਪਾਲ ਸਿੰਘ ਮਾਮਲੇ ‘ਚ ਹੁਣ NIA ਦੀ ਐਂਟਰੀ, 8 ਟੀਮਾਂ ਪੁੱਜੀਆਂ ਪੰਜਾਬ
ਚੰਡੀਗੜ੍ਹ : ਪੰਜਾਬ ‘ਚ ‘ਵਾਰਿਸ ਪੰਜਾਬ ਦੇ’ ਜੱਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਮਾਮਲੇ ‘ਚ ਰਾਸ਼ਟਰੀ ਜਾਂਚ ਏਜੰਸੀ (ਐੱਨ. ਆਈ.…
ਸੂਬੇ ‘ਚ ਗਰਮੀ ਦਾ ਕਹਿਰ ਜਾਰੀ, ਫ਼ਰੀਦਕੋਟ ’ਚ ਤਾਪਮਾਨ 47 ਤੋਂ ਪਾਰ
ਲੁਧਿਆਣਾ : ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਐਤਵਾਰ ਨੂੰ ਜ਼ਬਰਦਸਤ ਗਰਮੀ ਪਈ। ਲੁਧਿਆਣਾ, ਪਟਿਆਲਾ, ਬਠਿੰਡਾ, ਅੰਮ੍ਰਿਤਸਰ, ਫ਼ਰੀਦਕੋਟ ’ਚ ਦਿਨ ਵੇਲੇ…
ਬੀਕੇਯੂ ਏਕਤਾ ਉਗਰਾਹਾਂ ਨੇ ਸੰਸਦ ਮੈਂਬਰ ਮੀਤ ਹੇਅਰ ਰਾਹੀਂ ਕੇਂਦਰ ਨੂੰ ਮੰਗ ਪੱਤਰ ਭੇਜਿਆ
ਬਰਨਾਲਾ, ਦਿੱਲੀ ਕਿਸਾਨ ਅੰਦੋਲਨ ਦੌਰਾਨ ਮੰਨੀਆਂ ਅਤੇ ਫੌਰੀ ਮੰਗਾਂ ਦੀ ਪੂਰਤੀ ਲਈ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਅੱਜ ਭਾਰਤੀ…