ਨਵੀਂ ਦਿੱਲੀ : ਕੁਝ ਦਿਨ ਪਹਿਲਾਂ ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਪਰਦਾਫਾਸ਼ ਕੀਤਾ ਸੀ। ਪੁਲੀਸ ਨੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 560 ਕਿਲੋ ਤੋਂ ਵੱਧ ਕੋਕੀਨ ਬਰਾਮਦ ਕੀਤੀ ਹੈ।
ਇਸ ਨਸ਼ਾ ਤਸਕਰੀ ਦੇ ਮੁੱਖ ਦੋਸ਼ੀ ਤੁਸ਼ਾਰ ਗੋਇਲ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਭਾਜਪਾ ਦਾ ਦਾਅਵਾ ਹੈ ਕਿ ਤੁਸ਼ਾਰ ਗੋਇਲ ਭਾਰਤੀ ਯੂਥ ਕਾਂਗਰਸ ਦੇ ਆਰਟੀਆਈ ਸੈੱਲ ਦੇ ਮੁਖੀ ਹਨ। ਸ਼ੁੱਕਰਵਾਰ ਨੂੰ ਅਮਿਤ ਸ਼ਾਹ ਨੇ ਇਸ ਮਾਮਲੇ ‘ਤੇ ਕਾਂਗਰਸ ‘ਤੇ ਨਿਸ਼ਾਨਾ ਸਾਧਿਆ।