ਸੁਖਬੀਰ ਬਾਦਲ ‘ਤੇ ਲੱਗੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਹੁਕਮਨਾਮੇ ਦੀ ਉਲੰਘਣਾ ਦੇ ਦੋਸ਼

sukhbir/nawanpunab.com

ਚੰਡੀਗੜ੍ਹ- ‘ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ’ ਦੇ ਆਗੂਆਂ ਨੇ ਸੁਖਬੀਰ ਸਿੰਘ ਬਾਦਲ ’ਤੇ ਆਪਣੇ ਸਿਆਸੀ ਮੁਫ਼ਾਦਾਂ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਹੁਕਮਨਾਮੇ ਦੀ ਘੋਰ ਉਲੰਘਣਾ ਕਰਨ ਦਾ ਦੋਸ਼ ਲਾਇਆ ਹੈ।

ਮਨਜੀਤ ਸਿੰਘ, ਇੰਦਰਮੋਹਨ ਸਿੰਘ ਲਖਮੀਰਵਾਲਾ, ਜਸਵੰਤ ਸਿੰਘ ਪੂੜੈਣ, ਮਲਕੀਤ ਕੌਰ ਕਮਾਲਪੁਰ ਤਿੰਨੇ ਐਗਜ਼ੈਕਟਿਵ ਮੈਂਬਰ, ਅਮਰੀਕ ਸਿੰਘ ਸ਼ਾਹਪੁਰ, ਮਹਿੰਦਰ ਸਿੰਘ ਹੁਸੈਨਪੁਰ, ਪਰਮਜੀਤ ਕੌਰ ਲਾਡਰਾਂ, ਜਰਨੈਲ ਸਿੰਘ ਕਰਤਾਰਪੁਰ, ਮਿੱਠੂ ਸਿੰਘ ਕਾਹਨੇਕੇ ਤੇ ਸਤਵਿੰਦਰ ਸਿੰਘ ਟੌਹੜਾ (ਸਾਰੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ) ਨੇ ਕਿਹਾ ਕਿ ਜਦੋਂ ਅਚਾਨਕ ਉਨ੍ਹਾਂ ਸਾਹਮਣੇ ਸੁਖਬੀਰ ਸਿੰਘ ਬਾਦਲ ਦੀਆਂ ਇਕ ਧਰਨੇ ’ਚ ਸ਼ਮੂਲੀਅਤ ਦੀਆਂ ਤਸਵੀਰਾਂ ਆਈਆਂ ਤਾਂ ਉਨ੍ਹਾਂ ਨੂੰ ਬੜਾ ਦੁੱਖ ਹੋਇਆ। ਉਨ੍ਹਾਂ ਸਾਬਿਤ ਕਰ ਦਿੱਤਾ ਕਿ ਉਨ੍ਹਾਂ ਲਈ ਮੀਰੀ-ਪੀਰੀ ਦੇ ਸਿਧਾਂਤ ਦਾ ਕੋਈ ਮਤਲਬ ਨਹੀਂ।

ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਸੁਖਬੀਰ ਬਾਦਲ ਨੇ ਲੋਕਤੰਤਰ ਦੇ ਹੁੰਦੇ ਘਾਣ ਵਿਰੁੱਧ ਤੇ ਜਨਤਕ ਹਿੱਤਾਂ ਦੀ ਰਾਖੀ ਲਈ ਸ੍ਰੀ ਮੁਕਤਸਰ ਸਾਹਿਬ ਵਿਖੇ ਇਕ ਧਰਨੇ ’ਚ ਸ਼ਮੂਲੀਅਤ ਕੀਤੀ ਸੀ।

Leave a Reply

Your email address will not be published. Required fields are marked *