ਪਟਿਆਲਾ, ਵੈਟਰਨਰੀ ਡਾਕਟਰਾਂ ਵੱਲੋਂ ਮੈਡੀਕਲ ਅਫਸਰਾਂ ਦੀ ਤਨਖ਼ਾਹ ਬਰਾਬਰੀ ਬਹਾਲ ਕਰਨ ਦੀ ਮੰਗ ਨੂੰ ਲੈ ਕੇ ਪੰਜਾਬ ਸਰਕਾਰ ਦੇ ਅਵੇਸਲੇ ਰਵੱਈਏ ਤੋਂ ਦੁਖੀ ਵੈਟਰਨਰੀ ਡਾਕਟਰਾਂ ਨੇ ‘ਜੁਆਇੰਟ ਐਕਸ਼ਨ ਕਮੇਟੀ ਫਾਰ ਪੇਅ ਪੇਰਿਟੀ’ ਦੀ ਅਗਵਾਈ ਹੇਠ ਸੂਬੇ ਭਰ ਦੇ ਸਾਰੇ ਜ਼ਿਲ੍ਹਿਆਂ ਦੇ ਵੈਟਰਨਰੀ ਪੋਲੀਕਲੀਨਿਕਾਂ ਵਿੱਚ ਧਰਨੇ ਦਿੱਤੇ। ਇਸ ਦੌਰਾਨ ਪਸ਼ੂ ਹਸਪਤਾਲਾਂ ਵਿਚ ਸਾਰੇ ਇਲਾਜ, ਸਰਜਰੀਆਂ ਅਤੇ ਟੈਸਟਿੰਗ/ਖੂਨ ਅਤੇ ਹੋਰ ਨਮੂਨਿਆਂ ਦਾ ਕੰਮ ਦਿਨ ਲਈ ਮੁਅੱਤਲ ਕਰ ਦਿੱਤਾ ਗਿਆ ਸੀ।ਹਾਲਾਂਕਿ, ਐਮਰਜੈਂਸੀ ਅਤੇ ਵੈਟਰੋ- ਲੀਗਲ ਕੇਸ ਅਟੈਂਡ ਕੀਤੇ ਗਏ। ਜਿਲ੍ਹੇ ਦੇ ਸਮੂਹ ਵੈਟਰਨਰੀ ਅਫਸਰ, ਸੀਨੀਅਰ ਵੈਟਰਨਰੀ ਅਫਸਰ, ਸਹਾਇਕ ਡਾਇਰੈਕਟਰ, ਡਿਪਟੀ ਡਾਇਰੈਕਟਰ ਅਤੇ ਸੇਵਾਮੁਕਤ ਪਸ਼ੂ ਪਾਲਣ ਅਫਸਰ ਇਸ ‘ਇਕ ਰੋਜ਼ਾ ਮੁਜ਼ਾਹਰਿਆਂ’ ਵਿੱਚ ਸ਼ਾਮਲ ਹੋਏ।
Related Posts
ਸੁਖਬੀਰ ਸਿੰਘ ਬਾਦਲ ਦੇ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ
ਤਖਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ ਸ਼੍ਰੀ ਅਕਾਲ ਤਖਤ ਸਾਹਿਬ ਲਈ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦੀ…
ਹਰੀਸ਼ ਰਾਵਤ ਦੇ ਬਿਆਨ ’ਤੇ ਅਕਾਲੀ ਦਲ ਦਾ ਪਲਟਵਾਰ, ਕਿਹਾ ਪੰਜਾਬ ਦੀ ਜਾਇਦਾਦ ਦੀ ਕਰ ਰਹੇ ਦੁਰਵਰਤੋਂ
ਚੰਡੀਗੜ੍ਹ, 11 ਅਕਤੂਬਰ (ਦਲਜੀਤ ਸਿੰਘ)- ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਬੇਟੇ ਦੇ ਵਿਆਹ ਤੋਂ ਬਾਅਦ ਪੰਜਾਬ ਪ੍ਰਦੇਸ਼ ਕਾਂਗਰਸ ਇੰਚਾਰਜ ਹਰੀਸ਼…
ਨੋਇਡਾ ‘ਚ ਲਿਫ਼ਟ ਹਾਦਸਾ : ਚਾਰ ਹੋਰ ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ ਦੀ ਗਿਣਤੀ ਵੱਧ ਕੇ 8 ਹੋਈ
ਨੋਇਡਾ- ਨੋਇਡਾ ਐਕਸਟੇਂਸ਼ਨ ‘ਚ ਇਕ ਨਿਰਮਾਣ ਅਧੀਨ ਸੋਸਾਇਟੀ ਦੀ ਸਰਵਿਸ ਲਿਫ਼ਟ ਟੁੱਟ ਕੇ ਡਿੱਗਣ ਕਾਰਨ ਗੰਭੀਰ ਰੂਪ ਨਾਲ ਜ਼ਖ਼ਮੀ ਹੋਏ…