ਐੱਸਏਐੱਸ ਨਗਰ (ਮੁਹਾਲੀ),ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇੇ ਜਿਨ੍ਹਾਂ 250 ਪਿੰਡਾਂ ਵਿਚ ਪੰਚਾਇਤੀ ਚੋਣਾਂ ਦੇ ਅਮਲ ’ਤੇ 14 ਅਕਤੂਬਰ ਤੱਕ ਰੋਕ ਲਾਈ ਹੈ, ਉਨ੍ਹਾਂ ਵਿਚ ਮੁਹਾਲੀ ਬਲਾਕ ਦੇ ਪਿੰਡ ਪਾਪੜੀ ਦੀ ਗਰਾਮ ਪੰਚਾਇਤ ਵੀ ਸ਼ਾਮਲ ਹੈ। ਹਾਈ ਕੋਰਟ ਨੇ ਪੰਜਾਬ ਦੇ ਵੱਖ-ਵੱਖ ਪਿੰਡਾਂ ’ਚ ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਰੱਦ ਹੋਣ ਸਬੰਧੀ ਦਾਇਰ ਸਾਰੀਆਂ ਪਟੀਸ਼ਨਾਂ ਨੂੰ ਮੁਹਾਲੀ ਕੇਸ ਨਾਲ ਜੋੜ ਦਿੱਤਾ ਹੈ। ਪੰਚਾਇਤ ਚੋਣਾਂ ’ਤੇ ਰੋਕ ਸਬੰਧੀ ਹੁਕਮ ਪਿੰਡ ਵਾਸੀ ਰਾਜਦੀਪ ਕੌਰ ਅਤੇ ਹੋਰਨਾਂ ਦੀ ਪਟੀਸ਼ਨ ’ਤੇ ਕੀਤੇ ਗਏ ਹਨ। ਰਿਟਰਨਿੰਗ ਅਫ਼ਸਰ ਨੇ ਪਿੰਡ ਪਾਪੜੀ ਵਿੱਚ ਸਰਪੰਚੀ ਦੀ ਉਮੀਦਵਾਰ ਬੀਬੀ ਸਵਰਨ ਕੌਰ ਦੇ ਨਾਮਜ਼ਦਗੀ ਪੱਤਰਾਂ ਨੂੰ ਛੱਡ ਕੇ ਪਟੀਸ਼ਨਰ ਰਾਜਦੀਪ ਕੌਰ, ਰਮਨਜੀਤ ਕੌਰ, ਪਰਦੀਪ ਸਿੰਘ, ਮਨਦੀਪ ਸਿੰਘ (ਸਾਰੇ ਪੰਚ) ਦੇ ਫਾਰਮ ਰੱਦ ਕਰ ਦਿੱਤੇ ਸਨ। ਇਹ ਸਾਰੇ ਇੱਕ ਗਰੁੱਪ ਦੇ ਉਮੀਦਵਾਰ ਸਨ। ਪੀੜਤਾਂ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਕਾਫ਼ੀ ਤਰਲੇ ਕੱਢੇ ਪਰ ਕਿਸੇ ਨੇ ਉਨ੍ਹਾਂ ਦੀ ਗੱਲ ਤੱਕ ਨਹੀਂ ਸੁਣੀ। ਲਿਹਾਜ਼ਾ ਉਨ੍ਹਾਂ ਨੂੰ ਹਾਈ ਕੋਰਟ ਦਾ ਦਰਵਾਜ਼ਾ ਖੜਕਾਉਣਾ ਪਿਆ।
Related Posts
ਬਠਿੰਡਾ ਤੋਂ ਭਾਜਪਾ ਉਮੀਦਵਾਰ ਪਰਮਪਾਲ ਕੌਰ ਦਾ ਕਿਸਾਨਾਂ ਨੇ ਕੀਤਾ ਵਿਰੋਧ, ਕੀਤੀ ਜ਼ੋਰਦਾਰ ਨਾਅਰੇਬਾਜ਼ੀ
ਤਲਵੰਡੀ ਸਾਬੋ: ਨੇੜਲੇ ਪਿੰਡ ਭਾਗੀ ਬਾਂਦਰ ਵਿਖੇ ਚੋਣ ਪ੍ਰਚਾਰ ਕਰਨ ਪੁੱਜੇ ਲੋਕ ਸਭਾ ਹਲਕਾ ਬਠਿੰਡਾ ਦੇ ਉਮੀਦਵਾਰ ਪਰਮਪਾਲ ਕੌਰ ਦਾ…
ਵਿਧਾਨ ਸਭਾ ਹਲਕਾ ਮਜੀਠਾ ਤੋਂ ਬਿਕਰਮ ਸਿੰਘ ਮਜੀਠੀਆ ਦੀ ਪਤਨੀ ਗੁਨੀਵ ਕੌਰ ਨੇ ਭਰੇ ਨਾਮਜ਼ਦਗੀ ਪੱਤਰ
ਮਜੀਠਾ, 1 ਫਰਵਰੀ (ਬਿਊਰੋ)- ਵਿਧਾਨ ਸਭਾ ਹਲਕਾ ਮਜੀਠਾ ਤੋਂ ਸ਼੍ਰੋਮਣੀ ਅਕਾਲੀ ਦਲ ਬਹੁਜਨ ਸਮਾਜ ਪਾਰਟੀ ਵੱਲੋਂ ਸ਼੍ਰੀਮਤੀ ਗੁਨੀਵ ਕੌਰ ਪਤਨੀ ਸਾਬਕਾ ਮੰਤਰੀ…
ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਖਿਲਾਫ ਜਲੰਧਰ ‘ਚ ਵਿਜੀਲੈਂਸ ਜਾਂਚ ਸ਼ੁਰੂ
ਜਲੰਧਰ- ਵਿਜੀਲੈਂਸ ਨੇ ਜਲੰਧਰ ਵਿੱਚ ਸਾਬਕਾ ਖੁਰਾਕ ਤੇ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਖ਼ਿਲਾਫ਼ ਵੀ ਜਾਂਚ ਸ਼ੁਰੂ ਕਰ ਦਿੱਤੀ ਹੈ।…