ਜੰਮੂ-ਕਸ਼ਮੀਰ ‘ਚੋਂ ਹਟਾਇਆ ਗਿਆ ਰਾਸ਼ਟਰਪਤੀ ਸ਼ਾਸਨ

ਜੰਮੂ : ਜੰਮੂ-ਕਸ਼ਮੀਰ ‘ਚ ਐਤਵਾਰ ਨੂੰ ਰਾਸ਼ਟਰਪਤੀ ਸ਼ਾਸਨ ਹਟਾ ਲਿਆ ਗਿਆ। ਕੇਂਦਰੀ ਗ੍ਰਹਿ ਮੰਤਰਾਲੇ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਸ ਨਾਲ ਉਮਰ ਅਬਦੁੱਲਾ ਲਈ ਸਰਕਾਰ ਬਣਾਉਣ ਦਾ ਰਸਤਾ ਵੀ ਸਾਫ਼ ਹੋ ਗਿਆ ਹੈ।

ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਨਵੇਂ ਮੁੱਖ ਮੰਤਰੀ ਦੇ ਸਹੁੰ ਚੁੱਕਣ ਤੋਂ ਪਹਿਲਾਂ ਰਾਸ਼ਟਰਪਤੀ ਸ਼ਾਸਨ ਹਟਾਉਣ ਦਾ ਹੁਕਮ ਜਾਰੀ ਕੀਤਾ ਹੈ। ਗ੍ਰਹਿ ਮੰਤਰਾਲੇ ਨੇ ਜੰਮੂ-ਕਸ਼ਮੀਰ ਪੁਨਰਗਠਨ ਐਕਟ, 2019 ਦੀ ਧਾਰਾ 73 ਤਹਿਤ ਰਾਸ਼ਟਰਪਤੀ ਸ਼ਾਸਨ ਦਾ ਹੁਕਮ ਜਾਰੀ ਕੀਤਾ ਸੀ।

ਰਾਸ਼ਟਰਪਤੀ ਸ਼ਾਸਨ ਕਿਉਂ ਲਗਾਇਆ ਗਿਆ

ਜੰਮੂ-ਕਸ਼ਮੀਰ ‘ਚ 2018 ਤੋਂ ਰਾਸ਼ਟਰਪਤੀ ਸ਼ਾਸਨ ਲਾਗੂ ਹੈ। ਪਿਛਲੀਆਂ ਵਿਧਾਨ ਸਭਾ ਚੋਣਾਂ 2014 ਤੋਂ ਬਾਅਦ ਭਾਜਪਾ-ਪੀਡੀਪੀ ਨੇ ਗੱਠਜੋੜ ਦੀ ਸਰਕਾਰ ਬਣਾਈ ਸੀ ਪਰ ਬਾਅਦ ਵਿੱਚ ਭਾਜਪਾ ਨੇ ਸਰਕਾਰ ਤੋਂ ਆਪਣਾ ਸਮਰਥਨ ਵਾਪਸ ਲੈ ਲਿਆ ਸੀ। ਭਾਜਪਾ ਵੱਲੋਂ ਸਮਰਥਨ ਵਾਪਸ ਲੈਣ ਤੋਂ ਬਾਅਦ ਤਤਕਾਲੀ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ।

ਤਦ ਜੰਮੂ-ਕਸ਼ਮੀਰ ਵਿੱਚ ਰਾਜ ਦੇ ਸੰਵਿਧਾਨ ਦੀ ਧਾਰਾ 92 ਦੇ ਅਨੁਸਾਰ ਰਾਜਪਾਲ ਸ਼ਾਸਨ ਲਗਾਇਆ ਗਿਆ ਸੀ। ਉਸ ਸਮੇਂ ਜੰਮੂ-ਕਸ਼ਮੀਰ ਤੋਂ ਧਾਰਾ 370 ਨਹੀਂ ਹਟਾਈ ਗਈ ਸੀ। 6 ਮਹੀਨਿਆਂ ਬਾਅਦ ਕੇਂਦਰ ਸਰਕਾਰ ਨੇ ਜੰਮੂ-ਕਸ਼ਮੀਰ ‘ਚ ਰਾਸ਼ਟਰਪਤੀ ਸ਼ਾਸਨ ਲਾਗੂ ਕਰ ਦਿੱਤਾ, ਜਿਸ ਨੂੰ ਬਾਅਦ ‘ਚ ਹੋਰ ਵਧਾ ਦਿੱਤਾ ਗਿਆ।

Leave a Reply

Your email address will not be published. Required fields are marked *