ਪਟਿਆਲਾ : ਸੂਬੇ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ’ਚ ਤੇਜ਼ੀ ਨਾਲ ਹੋ ਰਹੇ ਵਾਧੇ ਦਾ ਸ਼ਹਿਰਾਂ ਦੀ ਹਵਾ ’ਚ ਪ੍ਰਦੂਸ਼ਣ ਦਾ ਪੱਧਰ ਵੀ ਤੇਜ਼ੀ ਨਾਲ ਵਧਦਾ ਜਾ ਰਿਹਾ ਹੈ। ਪ੍ਰਦੂਸ਼ਣ ਦਾ ਪੱਧਰ ਕਿਸ ਰਫ਼ਤਾਰ ਨਾਲ ਵਧ ਰਿਹਾ ਹੈ ਇਸ ਦਾ ਅੰਦਾਜ਼ਾ ਇਸੇ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਬਠਿੰਡਾ ’ਚ ਦਸ਼ਹਿਰੇ ਦੇ ਦਿਨ ਏਅਕ ਕੁਆਲਟੀ ਇੰਡੈਕਸ (ਏਕਿਊਆਈ) 500 ਤੱਕ ਪੁੱਜ ਗਿਆ ਹੈ। ਇਸ ਪੱਧਰ ਨੂੰ ਸਭ ਤੋਂ ਖ਼ਤਰਨਾਕ ਮੰਨਿਆ ਜਾਂਦਾ ਹੈ ਤੇ ਇਸ ਹਵਾ ’ਚ ਲੰਬੇ ਸਮੇਂ ਤੱਕ ਸਾਹ ਲੈਣਾ ਸਿਹਤਮੰਦ ਲੋਕਾਂ ਲਈ ਵੀ ਹਾਨੀਕਾਰਕ ਹੈ। ਐਤਵਾਰ ਨੂੰ ਬਠਿੰਡਾ ’ਚ ਏਕਿਊਆਈ 344 ਦਰਜ ਕੀਤਾ ਗਿਆ ਜਿਹੜਾ ਹੁਣ ਵੀ ਸਿਹਤ ਲਈ ਮਾਰੂ ਹੈ। ਇਸ ਤਰ੍ਹਾਂ ਸੂਬੇ ਦੇ ਦੂਜੇ ਜ਼ਿਲਿ੍ਹਆਂ ’ਚ ਵੀ ਏਕਿਊਆਈ ਦਾ ਵਧਣਾ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ।
Related Posts
ਵੱਡੀ ਖ਼ਬਰ : ‘ਮਨੀਸ਼ਾ ਗੁਲਾਟੀ’ ਨੂੰ ‘ਪੰਜਾਬ ਮਹਿਲਾ ਕਮਿਸ਼ਨ’ ਦੇ ਚੇਅਰਪਰਸਨ ਦੇ ਅਹੁਦੇ ਤੋਂ ਹਟਾਇਆ
ਚੰਡੀਗੜ੍ਹ – ਪੰਜਾਬ ਮਹਿਲਾ ਕਮਿਸ਼ਨ’ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ‘ਤੇ ਪੰਜਾਬ ਸਰਕਾਰ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਸਰਕਾਰ ਨੇ…
ਓਲੰਪਿਕ ਮੈਡਲ ਜੇਤੂ ਮਨੂ ਭਾਕਰ ਨੇ CM ਮਾਨ ਨਾਲ ਕੀਤੀ ਮੁਲਾਕਾਤ, ਸ਼ੇਅਰ ਕੀਤਾ ਐਕਸਪੀਰੀਅੰਸ
ਚੰਡੀਗੜ੍ਹ : ਪੈਰਿਸ ਓਲੰਪਿਕ 2024 (Paris Olympics 2024) ‘ਚ ਦੋ ਮੈਡਲ ਜਿੱਤ ਕੇ ਦੇਸ਼ ਦਾ ਨਾਂ ਰੌਸ਼ਨ ਕਰਨ ਵਾਲੀ ਭਾਰਤੀ…
4 ਅਕਤੂਬਰ ਨੂੰ ਕੈਬਨਿਟ ਦੀ ਮੀਟਿੰਗ
ਚੰਡੀਗੜ੍ਹ, 30 ਸਤੰਬਰ (ਦਲਜੀਤ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਨੇ 4 ਅਕਤੂਬਰ ਨੂੰ ਸਕੱਤਰੇਤ ਵਿਖੇ ਕੈਬਨਿਟ ਦੀ ਮੀਟਿੰਗ ਬੁਲਾਈ…