ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਅੱਜ ਪੰਚਾਇਤੀ ਚੋਣਾਂ ਦੇ ਮਾਮਲੇ ਨੂੰ ਲੈ ਕੇ ਸੁਣਵਾਈ ਹੋਈ। ਇਸ ਦੌਰਾਨ ਅਦਾਲਤ ਨੇ ਪੰਜਾਬ ਸਰਕਾਰ ਦੇ ਰਿਜ਼ਰਵ ਵਾਰਡ ਬੰਦੀ ਦੇ ਫ਼ੈਸਲੇ ‘ਤੇ ਮੋਹਰ ਲਾ ਦਿੱਤੀ ਹੈ।
ਰਿਜ਼ਰਵ ਵਾਰਡ ਬੰਦੀ ਦੇ ਸਾਰੇ ਮਾਮਲਿਆਂ ਦਾ ਅਦਾਲਤ ਨੇ ਨਿਪਟਾਰਾ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਜਿਸ ਤਰ੍ਹਾਂ ਨਾਲ ਚੋਣ ਕਮਿਸ਼ਨ ਨੇ ਵਾਰਡ ਬਣਾਏ ਅਤੇ ਰਿਜ਼ਰਵ ਕੀਤੇ, ਉਸੇ ਤਰ੍ਹਾਂ ਹੀ ਚੋਣਾਂ ਹੋਣਗੀਆਂ।