ਜਲੰਧਰ – ਕੁੱਲ੍ਹੜ ਪਿੱਜ਼ਾ ਕੱਪਲ ਖ਼ਿਲਾਫ਼ ਨਿਹੰਗ ਸਿੰਘਾਂ ਵੱਲੋਂ ਅੱਜ ਕੀਤੇ ਜਾਣ ਵਾਲਾ ਪ੍ਰਦਰਸ਼ਨ 4 ਦਿਨਾਂ ਲਈ ਟਾਲ ਦਿੱਤਾ ਗਿਆ ਹੈ। ਭਗਵਾਨ ਸ਼੍ਰੀ ਵਾਲਮੀਕਿ ਮਹਾਰਾਜ ਦੇ ਪ੍ਰਕਾਸ਼ ਦਿਹਾੜੇ ਨੂੰ ਵੇਖਦੇ ਹੋਏ ਨਿਹੰਗ ਸਿੰਘਾਂ ਵੱਲੋਂ ਇਹ ਫ਼ੈਸਲਾ ਲਿਆ ਗਿਆ ਹੈ। ਨਿਹੰਗ ਸਿੰਘ ਮਾਨ ਨੇ ਕਿਹਾ ਕਿ ਜੇਕਰ ਪੁਲਸ 18 ਅਕਤੂਬਰ ਤੱਕ ਮਾਮਲੇ ਵਿਚ ਕਾਰਵਾਈ ਨਹੀਂ ਕਰਦੀ ਤਾਂ ਅਸੀਂ ਉਸ ਕੱਪਲ ਦਾ ਰੈਸਟੋਰੈਂਟ ਬੰਦ ਕਰ ਦੇਵਾਂਗਾ। ਇਥੇ ਦੱਸਣਯੋਗ ਹੈ ਕਿ ਪੁਲਸ ਅਧਿਕਾਰੀਆਂ ਨਾਲ ਨਿਹੰਗਾਂ ਦੀ ਮੀਟਿੰਗ ਹੋ ਗਈ ਹੈ। ਨਿਹੰਗ ਥਾਣਾ ਡਿਵੀਜ਼ਨ ਨੰਬਰ-4 ਵਿਚ ਪਹੁੰਚੇ ਸਨ, ਜਿੱਥੋਂ ਨਿਕਲਣ ਤੋਂ ਬਾਅਦ ਉਨ੍ਹਾਂ ਨੇ ਕੁੱਲ੍ਹੜ ਪਿੱਜ਼ਾ ਕੱਪਲ ਨੂੰ ਅਲਟੀਮੇਟਮ ਦਿੱਤਾ ਹੈ।
Related Posts
ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੀ ਹਲਕਾ ਬੱਲੂਆਣਾ ਫੇਰੀ ‘ਤੇ ਕਿਸਾਨਾਂ ਨੇ ਕੀਤਾ ਵਿਰੋਧ
ਅਬੋਹਰ, 9 ਨਵੰਬਰ (ਦਲਜੀਤ ਸਿੰਘ)- ਹਲਕਾ ਬੱਲੂਆਣਾ ਦੇ ਪਿੰਡ ਸੀਤੋ ਗੁੰਨੋ ਵਿਖੇ ਸੰਯੁਕਤ ਕਿਸਾਨ ਮੋਰਚੇ ਵਲੋਂ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ…
BKU ਕ੍ਰਾਂਤੀਕਾਰੀ ਵੱਲੋਂ ਧਰਮਕੋਟ ਬਲਾਕ ‘ਚ ਕੀਤਾ ਟਰੈਕਟਰ ਮਾਰਚ, ਕੇਂਦਰ ਸਰਕਾਰ ਕੋਲੋਂ ਕੀਤੀ ਇਹ ਮੰਗ
ਮੋਗਾ: BKU ਕ੍ਰਾਂਤੀਕਾਰੀ ਵੱਲੋਂ ਧਰਮਕੋਟ ਬਲਾਕ ਵਿੱਚ ਕੀਤਾ ਟਰੈਕਟਰ ਮਾਰਚ ਕੀਤਾ ਗਿਆ ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਬਲਾਕ…
ਪ੍ਰਦਰਸ਼ਨਕਾਰੀਆਂ ਨੇ ਰੋਕੀ ਰੇਲ, ਰੇਲਵੇ ਟਰੈੱਕ ਕੀਤਾ ਜਾਮ
ਆਰਾ- ਦਲਿਤ-ਆਦਿਵਾਸੀ ਸੰਗਠਨਾਂ ਨੇ ਅਨੁਸੂਚਿਤ ਜਾਤੀ/ਅਨੁਸੂਚਿਤ ਜਨਜਾਤੀ (ਐੱਸਸੀ/ਐੱਸਟੀ) ‘ਤੇ ਸੁਪਰੀਮ ਕੋਰਟ ਦੇ ਫ਼ੈਸਲੇ ਖਿਲਾਫ਼ ਅਤੇ ਇਸ ਨੂੰ ਪਲਟਣ ਦੀ ਮੰਗ…