ਵੋਟਾਂ ਪੈਣ ਦਾ ਕੰਮ ਅਮਨ ਅਮਾਨ ਨਾਲ ਸ਼ੁਰੂ, ਐੱਸਡੀ ਐੱਮ ਵੱਲੋਂ ਵੱਖ-ਵੱਖ ਪੋਲਿੰਗ ਬੂਥਾਂ ਦਾ ਦੌਰਾ

ਕਪੂਰਥਲਾ : ਪੰਚਾਇਤੀ ਚੋਣਾਂ 2024 ਲਈ ਜਿਲ੍ਹਾ ਕਪੂਰਥਲਾ ਵਿਚ ਵੋਟਾਂ ਪਾਉਣ ਦਾ ਕੰਮ ਸਵੇਰੇ 8 ਵਜੇ ਅਮਨ ਅਮਾਨ ਨਾਲ ਸ਼ੁਰੂ ਹੋ ਗਿਆ । ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਜ਼ਿਲ੍ਹੇ ਦੇ 376 ਪਿੰਡਾਂ ਵਿੱਚ ਪੰਚਾਇਤਾਂ ਦੀ ਚੋਣ ਦਾ ਕੰਮ ਸ਼ਾਂਤੀਪੂਰਨ ਤਰੀਕੇ ਨਾਲ ਜਾਰੀ ਹੈ । ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਜਿੱਥੇ ਸ਼ਾਂਤੀਪੂਰਨ ਵੋਟਿੰਗ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਉੱਥੇ ਹੀ ਐਸ ਡੀ ਐਮਜ ਦੀ ਅਗਵਾਈ ਹੇਠ ਰਿਟਰਨਿੰਗ ਅਫ਼ਸਰਾਂ ਵੱਲੋਂ ਸੁਰੱਖਿਆ ਬਲਾਂ ਦੇ ਨਾਲ ਵੱਖ – ਵੱਖ ਪਿੰਡਾਂ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਤਾਂ ਜੋ ਸਮੁੱਚੀ ਪ੍ਰਕ੍ਰਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਿਆ ਜਾ ਸਕੇ । ਇਸੇ ਦੌਰਾਨ ਐਸ ਡੀ ਐਮ ਸੁਲਤਾਨਪੁਰ ਲੋਧੀ ਅਪਰਣਾ ਨੇ ਸੁਲਤਾਨਪੁਰ ਲੋਧੀ ਦੇ ਪਿੰਡ ਡੇਰਾ ਸੈਦਾਂ ਤੇ ਐਸ ਡੀ ਐਮ ਫਗਵਾਮਾ ਜਸ਼ਨਜੀਤ ਸਿੰਘ ਨੇ ਫਗਵਾੜਾ ਦੇ ਪਿੰਡ ਚੱਕ ਹਕੀਮ ਦਾ ਦੌਰਾ ਕਰਕੇ ਵੋਟਿੰਗ ਪ੍ਰਕ੍ਰਿਆ ਦਾ ਜਾਇਜ਼ਾ ਲਿਆ

Leave a Reply

Your email address will not be published. Required fields are marked *